IMG-LOGO
ਹੋਮ ਪੰਜਾਬ: 🟣ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਟੀਮ...

🟣ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਟੀਮ ਪਹੁੰਚੀ ਕਿਸਾਨ ਦੇ ਖੇਤ...

Admin User - May 29, 2025 01:00 PM
IMG

ਅਹਿਮਦਗੜ੍ਹ/ਮਲੇਰਕੋਟਲਾ 28 ਮਈ: ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਲੇਰਕੋਟਲਾ ਦੇ ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਅਹਿਮਦਗੜ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਪਿੰਡ ਦੁਲਮਾਂ (ਅਮੀਰ ਨਗਰ) ਵਿੱਚ ਕਿਸਾਨ ਨਰਿੰਦਰ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ, ਜਿਸ ਵਿੱਚ ਪਿਛਲੇ ਸਾਲ ਵੀ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਯੋਗ ਕੀਤਾ ਗਿਆ ਸੀ। ਖੇਤੀਬਾੜੀ ਵਿਕਾਸ ਅਫਸਰ ਨਵਦੀਪ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਲੇਬਰ ਦੀ ਘਾਟ ਕਾਰਨ ਖੇਤੀਬਾੜੀ ਕਾਰਜ ਔਖੇ ਹੋ ਰਹੇ ਹਨ, ਪਰ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਤੋਂ ਮੁਕਤੀ ਮਿਲ ਸਕਦੀ ਹੈ। ਇਸ ਤਰੀਕੇ ਨਾਲ ਖੇਤੀ ਵਿੱਚ ਸਮਾਂ ਅਤੇ ਪਾਣੀ ਦੀ ਬਚਤ ਹੁੰਦੀ ਹੈ ਅਤੇ ਜ਼ਮੀਨ ਦਾ ਪਾਣੀ ਜ਼ਿਆਦਾ ਰਿਚਾਰਜ ਹੁੰਦਾ ਹੈ, ਨਾਲ ਹੀ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ।

ਖੇਤੀਬਾੜੀ ਅਫਸਰ ਨੇ ਹੋਰ ਵੀ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਉੱਲੀਨਾਸ਼ਕਾ ਅਤੇ ਸਪਰੇਅ 'ਤੇ ਖਰਚਾ ਘਟਦਾ ਹੈ, ਜੋ ਕਿਸਾਨਾਂ ਲਈ ਵੱਡਾ ਫਾਇਦਾ ਹੈ। ਇਸ ਤਰੀਕੇ ਨਾਲ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਜਾਂਦੀ ਹੈ। ਇਸ ਮੌਕੇ 'ਤੇ ਖੇਤੀਬਾੜੀ ਉਪ-ਨਿਰਖਿਕ ਹਰਮਿੰਦਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਪ੍ਰੇਰਿਤ ਕੀਤਾ। ਇਹ ਕਦਮ ਖੇਤੀਬਾੜੀ ਵਿੱਚ ਨਵੀਨਤਾ ਲਿਆਉਣ ਅਤੇ ਖੇਤਾਂ ਦੀ ਉਪਜਾਵ ਦੇ ਵਿਕਾਸ ਲਈ ਮਹੱਤਵਪੂਰਨ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.