IMG-LOGO
ਹੋਮ ਪੰਜਾਬ, ਰਾਸ਼ਟਰੀ, ਕੋਰੋਨਾ ਵਾਇਰਸ ਕਾਰਨ ਦੇਸ਼ 'ਚ 13 ਲੋਕਾਂ ਦੀ ਮੌਤ, 1252...

ਕੋਰੋਨਾ ਵਾਇਰਸ ਕਾਰਨ ਦੇਸ਼ 'ਚ 13 ਲੋਕਾਂ ਦੀ ਮੌਤ, 1252 ਮਾਮਲੇ ਸਰਗਰਮ...

Admin User - May 29, 2025 02:05 PM
IMG

ਨਵੀਂ ਦਿੱਲੀ, 29 ਮਈ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਬੜੀ ਤੇਜ਼ੀ ਨਾਲ ਵੱਧ ਰਹੇ ਹਨ। ਅੱਜ ਸਰਗਰਮ ਮਾਮਲਿਆਂ ਦੀ ਗਿਣਤੀ 1252 ਤੱਕ ਪਹੁੰਚ ਚੁੱਕੀ ਹੈ ਜਿਸ ਵਿੱਚ ਕੇਰਲ ਤੋਂ 430 ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਦੂਜੇ ਨੰਬਰ ‘ਤੇ ਹੈ ਜਿੱਥੇ 325 ਮਰੀਜ਼ ਹਨ, ਜਿਨ੍ਹਾਂ ਵਿੱਚੋਂ 316 ਕੇਵਲ ਮੁੰਬਈ ਵਿੱਚ ਹਨ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਯੂਪੀ ਦੇ 40 ਸਾਲਾ ਵਿਅਕਤੀ ਦੀ ਮੌਤ ਹੋਈ ਜਿਸਦਾ ਟੈਸਟ ਕੋਰੋਨਾ ਪਾਜ਼ੀਟਿਵ ਆਇਆ ਸੀ। ਉਹ ਲੁਧਿਆਣਾ ਵਿਖੇ ਕੰਮ ਕਰਦਾ ਸੀ ਅਤੇ ਸਾਹ ਲੈਣ ਵਿੱਚ ਦਿੱਕਤ ਹੋਣ ਤੇ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ।

ਇਸ ਤੋਂ ਇਲਾਵਾ, ਮਹਾਰਾਸ਼ਟਰ, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਕੁੱਲ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਸ ਨਾਲ ਦੇਸ਼ ਵਿੱਚ ਕੁੱਲ ਮੌਤਾਂ ਦੀ ਸੰਖਿਆ 13 ਹੋ ਗਈ ਹੈ। 26 ਮਈ ਨੂੰ ਜੈਪੁਰ ਵਿੱਚ ਦੋ ਮੌਤਾਂ ਹੋਈਆਂ ਜਿਨ੍ਹਾਂ ਵਿੱਚ ਇੱਕ ਰੇਲਵੇ ਸਟੇਸ਼ਨ 'ਤੇ ਪਾਇਆ ਗਿਆ ਸੀ ਅਤੇ ਦੂਜੀ 26 ਸਾਲਾ ਨੌਜਵਾਨ ਸੀ ਜੋ ਟੀਬੀ ਦਾ ਮਰੀਜ਼ ਸੀ। ਠਾਣੇ ਵਿੱਚ ਵੀ ਇੱਕ ਔਰਤ ਅਤੇ ਇੱਕ 21 ਸਾਲਾ ਨੌਜਵਾਨ ਕੋਰੋਨਾ ਕਾਰਨ ਮਰ ਚੁੱਕੇ ਹਨ। 17 ਮਈ ਨੂੰ ਕਰਨਾਟਕ ਦੇ ਬੰਗਲੁਰੂ ਵਿੱਚ 84 ਸਾਲਾ ਬਜ਼ੁਰਗ ਕੋਵਿਡ ਕਾਰਨ ਮਰਿਆ। ਪ੍ਰਧਾਨ ਮੰਤਰੀ ਮੋਦੀ ਦੀ ਯੂਪੀ-ਬਿਹਾਰ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿਹਤ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਨਿਰਦੇਸ਼ ਦਿੱਤੇ ਹਨ ਕਿ ਪ੍ਰਧਾਨ ਮੰਤਰੀ ਦੇ 100 ਮੀਟਰ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਦੇ ਕੋਰੋਨਾ ਟੈਸਟ ਕਰਵਾਏ ਜਾਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.