ਤਾਜਾ ਖਬਰਾਂ
ਖੰਨਾ, 29 ਮਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਖੰਨਾ ਇਲਾਕੇ ਦੇ ਚਾਰ ਪਿੰਡਾਂ ਦਾ ਦੌਰਾ ਕਰਦੇ ਹੋਏ ਲੋਕਾਂ ਨੂੰ ਨਸ਼ਾ ਮੁਕਤ ਪਿੰਡ ਬਣਾਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਲੋਕਾਂ ਨੂੰ ਸੰਕਲਪ ਦਿਵਾਇਆ ਕਿ ਪਿੰਡਾਂ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਸਮਾਜਿਕ ਜ਼ਿੰਮੇਵਾਰੀ ਹੈ।
ਇਸ ਮੌਕੇ ਉਨ੍ਹਾਂ ਸੀਨੀਅਰ ਆਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਨਿਧਨ 'ਤੇ ਦੁੱਖ ਵੀ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਢੀਂਡਸਾ ਜੀ ਨੇ ਲਗਭਗ ਛੇ ਦਹਾਕਿਆਂ ਤੱਕ ਰਾਜਨੀਤਿਕ ਜ਼ਿੰਦਗੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। 89 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਸਾਥ ਛੱਡ ਜਾਣਾ ਪੰਜਾਬ ਲਈ ਵੱਡਾ ਨੁਕਸਾਨ ਹੈ।
ਤਰੁਨਪ੍ਰੀਤ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀਆਂ ਰਾਜਨੀਤਿਕ ਵਿਚਾਰਧਾਰਾਵਾਂ ਵੱਖਰੀਆਂ ਸਨ, ਪਰ ਇੱਕ ਲੀਡਰ ਵਜੋਂ ਢੀਂਡਸਾ ਜੀ ਦਾ ਯੋਗਦਾਨ ਅਦੁੱਤੀ ਹੈ। ਉਨ੍ਹਾਂ ਪਰਿਵਾਰ ਪ੍ਰਤੀ ਗਹਿਰੀ ਹਮਦਰਦੀ ਜਤਾਈ ਅਤੇ ਅਰਦਾਸ ਕੀਤੀ ਕਿ ਅਕਾਲ ਪੁਰਖ ਢੀਂਡਸਾ ਜੀ ਦੀ ਆਤਮਾ ਨੂੰ ਚਰਨਾਂ ਵਿੱਚ ਥਾਂ ਦੇਵੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਸਹਿਨਸ਼ੀਲਤਾ ਬਖ਼ਸ਼ੇ।
Get all latest content delivered to your email a few times a month.