IMG-LOGO
ਹੋਮ ਪੰਜਾਬ: ਅੱਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਮਨਾਇਆ...

ਅੱਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਮਨਾਇਆ ਜਾ ਰਿਹਾ ਸ਼ਹੀਦੀ ਦਿਹਾੜਾ

Admin User - May 30, 2025 01:17 PM
IMG

ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 419ਵਾਂ ਸ਼ਹੀਦੀ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਵੱਖ- ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਗੁਰੂ ਘਰਾਂ ਵਿਖੇ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ....ਅਤੇ ਥਾਂ ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ....ਪੰਜਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਜ ਸ਼ਾਮ ਤੱਕ ਭਾਰੀ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋ ਰਹੀਆਂ ਹਨ।


ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਦੇ ਚਾਰੇ ਪਾਸੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੋਸਾਇਟੀਆਂ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਹਨ।

ਇਸ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਸ਼ਹਿਰ ਵਿੱਚ ਵਿਚ ਠੰਢੇ ਮਿੱਠੇ ਜਲ ਦੀਆਂ ਵੱਖ-ਵੱਖ ਥਾਵਾਂ ’ਤੇ ਛਬੀਲਾਂ ਅਤੇ ਪਕਵਾਨਾਂ ਦੇ ਲੰਗਰ ਲਗਾਏ ਜਾ ਰਹੇ ਹਨ, ਜੋ ਅੱਜ ਸਾਰਾ ਦਿਨ ਜਾਰੀ ਰਹਿਣਗੇ। ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣ ਵਾਲੀ ਸੰਗਤ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਰਤਾਜ ਵੀ ਕਿਹਾ ਜਾਂਦਾ ਹੈ ਅਤੇ ਅੱਜ ਦੇ ਦਿਨ ਜਗ੍ਹਾ ਜਗ੍ਹਾ ਛਬੀਲ ਵੀ ਲਗਾਈਆਂ ਜਾਂਦੀਆਂ ਹਨ ਅਤੇ ਅੱਜ ਦੇ ਦਿਨ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਆਏ ਹਨ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.