IMG-LOGO
ਹੋਮ ਪੰਜਾਬ: ਕਿਸਾਨ ਆਗੂਆਂ ਨੇ ਨਾਜਾਇਜ਼ ਢੰਗ ਨਾਲ ਕਾਫੀ ਪੈਸਾ ਜੋੜਿਆ: CM...

ਕਿਸਾਨ ਆਗੂਆਂ ਨੇ ਨਾਜਾਇਜ਼ ਢੰਗ ਨਾਲ ਕਾਫੀ ਪੈਸਾ ਜੋੜਿਆ: CM ਮਾਨ

Admin User - May 30, 2025 01:24 PM
IMG

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਿੱਧਾ ਚੈਲੰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ 'ਤੇ ਰੇਲਾਂ ਰੋਕ ਕੇ ਕਿਸਾਨ ਆਗੂ ਆਪਣੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਬੇਤੁੱਕੇ ਮੁੱਦਿਆਂ 'ਤੇ ਆਮ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ 'ਤੇ ਲਾਈਵ ਬਹਿਸ ਦੀ ਚੁਣੌਤੀ ਦੇ ਦਿੱਤੀ ਹੈ ਅਤੇ ਕਿਹਾ ਹੈ ਕਿ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ 'ਤੇ ਕਿਸਾਨ ਮੇਰੇ ਨਾਲ ਲਾਈਵ ਬਹਿਸ ਕਰਨ। ਉਨ੍ਹਾਂ ਕਿਹਾ ਕਿ ਕਈ ਕਿਸਾਨ ਆਗੂਆਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਕਾਫੀ ਪੈਸਾ ਇਕੱਠਾ ਕੀਤਾ ਹੈ।ਬਠਿੰਡਾ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਹਿੱਤਾਂ ਦੇ ਨਾਂ 'ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ ਅਤੇ ਬਿਨਾਂ ਕਾਰਨ ਤੋਂ ਆਮ ਜਨਤਾ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.