ਤਾਜਾ ਖਬਰਾਂ
ਚੰਡੀਗੜ੍ਹ, 31 ਮਈ– ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਸਥਿਤ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ ਚੱਲਣ ਦਾ ਅੰਦਾਜ਼ਾ ਹੈ। ਕੱਲ੍ਹ ਦੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਰਾਜ ਵਿੱਚ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਤੌਰ ਤੇ ਹੁੰਦੇ ਤਾਪਮਾਨ ਤੋਂ ਘੱਟ ਹੈ। ਇਸ ਤੋਂ ਪਹਿਲਾਂ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਉਪਰ ਸੀ, ਪਰ ਹੁਣ ਮੁੜ 40 ਡਿਗਰੀ ਤੋਂ ਥੱਲੇ ਆ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ 40.4 ਡਿਗਰੀ ਸੈਲਸੀਅਸ ਦਾ ਤਾਪਮਾਨ ਦਰਜ ਕੀਤਾ ਗਿਆ।
Get all latest content delivered to your email a few times a month.