ਤਾਜਾ ਖਬਰਾਂ
ਮੁਕਤਸਰ ਸਾਹਿਬ, 31 ਮਈ : ਜ਼ਿਲ੍ਹਾ ਪੁਲਿਸ ਨੇ ਪਿੰਡ ਫਤੂਹੀਵਾਲਾ ਵਿੱਚ ਇੱਕ ਗੈਰ ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਦੀ ਗੰਭੀਰ ਘਟਨਾ ਦੀ ਜਾਂਚ ਕਰਦੇ ਹੋਏ ਤਿੰਨ ਸ਼ਖ਼ਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁਨ ਤਰਸੇਮ ਸਿੰਘ, ਉਸ ਦਾ ਪੁੱਤਰ ਨਵਰਾਜ ਸਿੰਘ ਅਤੇ ਮਜ਼ਦੂਰ ਠੇਕੇਦਾਰ ਰਾਜ ਕੁਮਾਰ ਸ਼ਾਮਲ ਹਨ। ਇਸ ਮਾਮਲੇ ਵਿੱਚ ਤਰਸੇਮ ਦੀ ਪਤਨੀ ਸੁਖਚੈਨ ਕੌਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਪਰ ਉਹ ਅਜੇ ਤੱਕ ਫਰਾਰ ਹੈ।
ਇਸ ਧਮਾਕੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਕੁਝ ਔਰਤਾਂ ਅਤੇ ਨਾਬਾਲਗ ਵੀ ਸ਼ਾਮਲ ਹਨ। ਮੁਕਤਸਰ ਦੇ ਸ੍ਰੀ ਐੱਸਐੱਸਪੀ ਅਖਿਲ ਚੌਧਰੀ ਨੇ ਇਸ ਗੰਭੀਰ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਕਿ ਧਮਾਕੇ ਦੇ ਸਹੀ ਕਾਰਣਾਂ ਨੂੰ ਜਾਣਚਣ ਲਈ ਜਾਂਚ ਜਾਰੀ ਹੈ ਅਤੇ ਹੋਰ ਸ਼ਕਸਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਇਸ ਘਟਨਾ ਵਿੱਚ ਸ਼ਾਮਲ ਹੋ ਸਕਦੇ ਹਨ।
ਸਰਕਾਰ ਨੇ ਮ੍ਰਿਤਕ ਪਰਿਵਾਰਾਂ ਨੂੰ ਹਰੇਕ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਜ਼ਖਮੀ ਲੋਕਾਂ ਦਾ ਇਲਾਜ ਬਠਿੰਡਾ ਦੇ AIIMS ਅਤੇ ਲੰਬੀ ਦੇ ਸਰਕਾਰੀ ਹਸਪਤਾਲਾਂ ਵਿੱਚ ਜਾਰੀ ਹੈ। ਇਸ ਇਲਾਜ ਦੇ ਖਰਚੇ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੇ ਖੁਦ ਉਠਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਜ਼ਖਮੀਆਂ ਨੂੰ ਸਹੀ ਢੰਗ ਨਾਲ ਤਬੀਬੀ ਸਹਾਇਤਾ ਮਿਲ ਸਕੇ।
Get all latest content delivered to your email a few times a month.