IMG-LOGO
ਹੋਮ ਪੰਜਾਬ: ਅਕਾਲ ਅਕੈਡਮੀ ਥੇਹ ਕਲੰਦਰ ਵੱਲੋਂ 'World No Tobacco Day' ਮਨਾਇਆ...

ਅਕਾਲ ਅਕੈਡਮੀ ਥੇਹ ਕਲੰਦਰ ਵੱਲੋਂ 'World No Tobacco Day' ਮਨਾਇਆ ਗਿਆ...

Admin User - May 31, 2025 05:31 PM
IMG

ਥੇਹ ਕਲੰਦਰ, 31 ਮਈ 2025 – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ, ਥੇਹ ਕਲੰਦਰ ਵਿਖੇ "ਵਰਲਡ ਨੋ ਤੰਬਾਕੂ ਡੇ" ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਆਯੋਜਨ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਡਿਸ਼ਿਪਲਿਨ ਕਮੇਟੀ ਦੇ ਇੰਚਾਰਜ ਸ੍ਰੀਮਾਨ ਪ੍ਰਦੀਪ ਕੁਮਾਰ ਅਤੇ ਸਾਇੰਸ ਵਿਭਾਗ ਦੇ ਇੰਚਾਰਜ ਸਰਦਾਰ ਜੱਸਾ ਸਿੰਘ ਵੱਲੋਂ ਕੀਤਾ ਗਿਆ। ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਵਿਚ ਤੰਬਾਕੂ ਦੇ ਨੁਕਸਾਨਾਂ ਨੂੰ ਲੈ ਕੇ ਜਾਗਰੂਕਤਾ ਪੈਦਾ ਕਰਨਾ ਸੀ।

ਇਸ ਸਾਂਝੇ ਪ੍ਰੋਗਰਾਮ ਵਿਚ ਸਕੂਲ ਦੇ ਸੱਤਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇੱਕ ਪੋਸਟਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਅਤੇ ਉਨ੍ਹਾਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ਵਾਲੇ ਵਿਸ਼ਿਆਂ 'ਤੇ ਕੰਮ ਕੀਤਾ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਪਣੇ ਪੋਸਟਰ ਰਾਹੀਂ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ, ਜੋ ਇਸ ਮੁਹਿੰਮ ਦੀ ਮਹੱਤਤਾ ਨੂੰ ਸਮਝਣ ਅਤੇ ਸਾਂਝਾ ਕਰਨ ਵਿੱਚ ਸਹਾਇਕ ਸਾਬਤ ਹੋਏ।

ਅਕਾਲ ਅਕੈਡਮੀ ਦੀ ਪ੍ਰਿੰਸੀਪਲ ਗੁਰਜੀਤ ਕੌਰ ਸਿੱਧੂ ਨੇ ਇਸ ਮੌਕੇ ਤੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਰੂਪ ਧਾਰ ਰਹੀ ਹੈ ਅਤੇ ਇਹ ਸਮਾਜ ਨੂੰ ਤਬਾਹੀ ਵੱਲ ਲੈ ਜਾ ਰਹੀ ਹੈ। ਇਸ ਲਈ ਜਵਾਨਾਂ ਨੂੰ ਇਸ ਤਰ੍ਹਾਂ ਦੇ ਨੁਕਸਾਨਦਾਇਕ ਆਦਤਾਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਕਾਲ ਅਕੈਡਮੀ ਅਗਲੇ ਸਮੇਂ ਵੀ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਨੂੰ ਜਾਰੀ ਰੱਖੇਗੀ, ਤਾਂ ਜੋ ਨਸ਼ਿਆਂ ਦੀ ਸਮੱਸਿਆ ਦੇ ਵਿਰੁੱਧ ਸੰਗਠਿਤ ਤੌਰ 'ਤੇ ਲੜਿਆ ਜਾ ਸਕੇ।

ਇਸ ਤਰ੍ਹਾਂ, ਇਸ ਪ੍ਰੋਗਰਾਮ ਨੇ ਸਿਰਫ ਵਿਦਿਆਰਥੀਆਂ ਵਿੱਚ ਹੀ ਨਹੀਂ, ਸਗੋਂ ਪੂਰੇ ਸਮਾਜ ਵਿੱਚ ਤੰਬਾਕੂ ਅਤੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਦੇ ਬੀਜ ਬੀਜੇ। ਇਹ ਮੁਹਿੰਮ ਸਿੱਖਿਆ ਦੇ ਨਾਲ ਨਾਲ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਉਭਾਰਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.