IMG-LOGO
ਹੋਮ ਪੰਜਾਬ: 🟡1984 ਦੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਦੀ...

🟡1984 ਦੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਦੀ ਬਰਸੀ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਮਨਾਈ ਗਈ, ਸਮੂਹ ਸ਼ਹੀਦਾਂ ਨੂੰ ਕੀਤਾ ਯਾਦ...

Admin User - Jun 01, 2025 11:02 AM
IMG

ਜੂਨ 1984 ਦੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਜੀ ਅਤੇ ਹੋਰ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅੱਜ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਜਥੇਬੰਦੀਆਂ ਨੇ ਹਾਜਰੀ ਭਰੀ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਇੱਜ਼ਤ ਸਨਮਾਨ ਨਾਲ ਨਵਾਜਿਆ।

ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਕਈ ਹੋਰ ਸ਼ਖਸੀਅਤਾਂ ਨੇ ਸਮਾਗਮ ਵਿੱਚ ਭਾਗ ਲਿਆ। ਉਹਨਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਦੀ ਪਵਿੱਤਰਤਾ ਦੀ ਰੱਖਿਆ ਲਈ ਸਿੱਖ ਕੌਮ ਨੇ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ। ਭਾਈ ਮਹਿੰਗਾ ਸਿੰਘ ਜੀ ਨੂੰ ਘੱਲੂਘਾਰੇ ਦਾ ਪਹਿਲਾ ਸ਼ਹੀਦ ਹੋਣ ਦਾ ਮਾਣ ਮਿਲਿਆ, ਪਰ 1984 ਦੇ ਜ਼ਖਮ ਅੱਜ ਵੀ ਤਾਜ਼ਾ ਹਨ। ਸਮਾਪਤੀ 'ਤੇ ਸਿੱਖ ਸੰਗਤਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਕਰਕੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.