IMG-LOGO
ਹੋਮ ਪੰਜਾਬ: ਸਿਮਰਨਜੀਤ ਮਾਨ ਵੱਲੋਂ ਹਰਨਾਮ ਸਿੰਘ ਧੁੰਮਾ ਦਾ ਵਿਰੋਧ, ਕਿਹਾ- ਅਕਾਲ...

ਸਿਮਰਨਜੀਤ ਮਾਨ ਵੱਲੋਂ ਹਰਨਾਮ ਸਿੰਘ ਧੁੰਮਾ ਦਾ ਵਿਰੋਧ, ਕਿਹਾ- ਅਕਾਲ ਤਖ਼ਤ ਸਾਹਿਬ ਵਿਖੇ ਨਹੀਂ ਹੋਣ ਦਿਆਂਗੇ ਕੋਈ ਸ਼ਰਾਰਤ...

Admin User - Jun 01, 2025 01:52 PM
IMG

ਅੰਮ੍ਰਿਤਸਰ 1 ਜੂਨ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਹਾਲੀਆ ਬਿਆਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਅਤੇ ਅਟੱਲ ਤਖਤ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਅਕਾਲ ਤਖਤ ਸਾਹਿਬ ‘ਤੇ ਸਿਰਫ਼ ਨਿਮਰਤਾ, ਸਨਮਾਨ ਅਤੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਏਕਜੁੱਟ ਹੋ ਕੇ ਅਰਦਾਸ ਹੋਣੀ ਚਾਹੀਦੀ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਗੈਰ ਜਾਇਜ਼ ਅਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਕੌਮ ਵਿੱਚ ਅਜਿਹੀ ਸ਼ਰਾਰਤ ਕਦੇ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਨੇ ਇਤਿਹਾਸਕ ਤੱਥਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਅਬਦਾਲੀ ਤੋਂ ਲੈ ਕੇ ਇੰਦਰਾ ਗਾਂਧੀ ਤੱਕ ਨੇ ਹਮਲੇ ਕੀਤੇ, ਪਰ ਇਹ ਤਖਤ ਕਦੇ ਵੀ ਝੁਕਿਆ ਨਹੀਂ। ਮਾਨ ਨੇ ਬਾਬਾ ਧੁੰਮਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਆਨਾਂ ਵਿੱਚ ਗੰਭੀਰਤਾ ਅਤੇ ਤਖਤ ਦੀ ਮਰਿਆਦਾ ਦੇ ਪ੍ਰਤੀ ਸਤਿਕਾਰ ਦਰਸਾਉਣ। ਉਨ੍ਹਾਂ ਨੇ ਦਮਦਮੀ ਟਕਸਾਲ ਵੱਲੋਂ 6 ਜੂਨ ਨੂੰ ਮਹਿਤਾ ਵਿਖੇ ਅਲੱਗ ਸਮਾਗਮ ਕਰਵਾਉਣ ਦੀ ਪਰੰਪਰਾ ਨੂੰ ਗਲਤ ਦੱਸਦਿਆਂ ਕਿਹਾ ਕਿ ਇਹ ਸਮਾਂ ਵੰਡ ਨਹੀਂ, ਸਿੱਖ ਏਕਤਾ ਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਸਮਾਗਮ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਹੋਣੇ ਚਾਹੀਦੇ ਹਨ ਤਾਂ ਜੋ ਸਿੱਖ ਕੌਮ ਦੀ ਇੱਕਤਾ ਅਤੇ ਇਕਜੁਟਤਾ ਦਾ ਸੰਦੇਸ਼ ਦਿਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.