IMG-LOGO
ਹੋਮ ਪੰਜਾਬ: 🟠ਮੌਸਮ ਵਿਭਾਗ ਦੀ ਭਵਿੱਖਬਾਣੀ: ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ...

🟠ਮੌਸਮ ਵਿਭਾਗ ਦੀ ਭਵਿੱਖਬਾਣੀ: ਪੰਜਾਬ ਦੇ 16 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੇ ਆਸਾਰ...

Admin User - Jun 03, 2025 11:29 AM
IMG

ਚੰਡੀਗੜ੍ਹ, 3 ਜੂਨ- ਨੌਟਪਾ ਦੇ ਦੌਰਾਨ ਪੰਜਾਾਬ ਵਿੱਚ ਇਸ ਵਾਰ ਮੌਸਮ ਦੀ ਤਪਸ਼ ਆਮ ਤੌਰ 'ਤੇ ਨਹੀਂ ਵਧੀ, ਬਲਕਿ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। 2 ਜੂਨ 2025 ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੀ, ਜਦਕਿ ਅੱਜ ਰਾਜ ਦੇ ਕਈ ਹਿੱਸਿਆਂ ਵਿੱਚ ਇਹ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਕੇਂਦਰ ਦੇ ਅਨੁਸਾਰ ਸੋਮਵਾਰ ਨੂੰ ਤਾਪਮਾਨ ਔਸਤ 1.3 ਡਿਗਰੀ ਘੱਟ ਰਿਹਾ, ਤੇ ਕਿਤੇ ਵੀ ਮੀਂਹ ਨਹੀਂ ਪਿਆ, ਜਦਕਿ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਿਹਾ। 3 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਓਰੇਂਜ ਅਲਰਟ ਜਾਰੀ ਹੋਇਆ ਹੈ, ਜਦਕਿ 12 ਹੋਰ ਜ਼ਿਲ੍ਹਿਆਂ- ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, 4 ਤੋਂ 6 ਜੂਨ ਤੱਕ ਕਿਸੇ ਵੀ ਜ਼ਿਲ੍ਹੇ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 

ਮੁੱਖ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਿੱਚ ਹਲਕੇ ਬੱਦਲਾਂ ਨਾਲ ਮੀਂਹ ਦੀ ਸੰਭਾਵਨਾ ਹੈ, ਜਿਥੇ ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

     


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.