IMG-LOGO
ਹੋਮ ਪੰਜਾਬ: 🟠ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ...

🟠ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ...

Admin User - Jun 03, 2025 01:00 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ। ਮੁਲਾਕਾਤ ਮਗਰੋਂ ਜਦੋਂ ਉਹ ਜੇਲ੍ਹ ਤੋਂ ਬਾਹਰ ਆਏ ਤਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਕੌਮ ਦੇ ਸੱਚੇ ਯੋਧੇ ਹਨ। ਉਨ੍ਹਾਂ ਵਲੋਂ ਜੂਨ ਮਹੀਨੇ ਵਿੱਚ ਸ਼ਹੀਦਾਂ ਅਤੇ ਕੌਮੀ ਯੋਧਿਆਂ ਦੀ ਯਾਦਗਾਰੀ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਚਰਚਾ ਕੀਤੀ ਗਈ ਅਤੇ ਇਹ ਵੀ ਕਿਹਾ ਕਿ ਅਜਿਹੇ ਕੌਮੀ ਯੋਧਿਆਂ ਨੂੰ ਮਿਲਣਾ ਸਾਡੀ ਪਹਿਲੀ ਜਿੰਮੇਵਾਰੀ ਬਣਦੀ ਹੈ।

ਜਥੇਦਾਰ ਕੁਲਦੀਪ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਮੁਲਾਕਾਤ ਲਈ ਸਮਾਂ ਨਾ ਦੇਣ 'ਤੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਇਸ ਨੂੰ ਨਿੰਦਣਯੋਗ ਕਰਾਰ ਦਿੱਤਾ। ਇਸ ਤੋਂ ਇਲਾਵਾ, ਜਦੋਂ ਉਨ੍ਹਾਂ ਤੋਂ ਹਰਨਾਮ ਸਿੰਘ ਧੂਮੇ ਦੇ ਹਾਲੀਆ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣੇ ਪਹਿਲੇ ਜਵਾਬ ਵਿਚ ਕਿਹਾ ਕਿ ਉਹ ਸਾਰੀਆਂ ਸੰਸਥਾਵਾਂ ਦਾ ਆਦਰ ਕਰਦੇ ਹਨ ਪਰ ਜੇਕਰ ਕੌਮ ਉਨ੍ਹਾਂ ਨੂੰ ਕਿਸੇ ਪੇਗ਼ਾਮ ਤੋਂ ਪਿੱਛੇ ਹਟਣ ਲਈ ਕਹੇਗੀ ਤਾਂ ਉਹ ਪਿੱਛੇ ਹੱਟਣ ਤੋਂ ਨਹੀਂ ਹਿਚਕਚਾਉਣਗੇ, ਪਰ ਕਿਸੇ ਵਿਅਕਤੀਗਤ ਦਬਾਅ ਹੇਠ ਨਹੀਂ ਹਟਣਗੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਬਾਰੇ ਗੱਲ ਕਰਦੇ ਹੋਏ, ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰੇ ਦੇ ਗਲਿਆਰੇ ਨੂੰ ਲੰਘ ਕੇ ਇੱਕ ਵਿਅਕਤੀ ਵਲੋਂ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿਚ ਅਪਮਾਨਕਾਰੀ ਕਰਤੂਤ ਕੀਤੀ ਗਈ, ਜੋ ਸਿੱਧੀ ਤੌਰ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸੀ। ਉਨ੍ਹਾਂ ਨੇ ਇਹ ਵੀ ਉਚਿਤ ਦੱਸਿਆ ਕਿ ਹਾਲਾਂਕਿ ਕਾਫੀ ਸਮਾਂ ਲੰਘ ਚੁੱਕਾ ਹੈ, ਪਰ ਇਸ ਘਟਨਾ ਦੀ ਜਾਂਚ ਰਿਪੋਰਟ ਅਜੇ ਤੱਕ ਵੀ ਜਨਤਕ ਨਹੀਂ ਕੀਤੀ ਗਈ, ਜੋ ਚਿੰਤਾ ਦਾ ਵਿਸ਼ਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.