IMG-LOGO
ਹੋਮ ਪੰਜਾਬ: 🔵ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਤੀਜੀ ਲਗਾਤਾਰ ਕੈਬਨਿਟ ਮੀਟਿੰਗ...

🔵ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਤੀਜੀ ਲਗਾਤਾਰ ਕੈਬਨਿਟ ਮੀਟਿੰਗ ਦੁਪਹਿਰ 12 ਵਜੇ ਹੋਵੇਗੀ, ਛੋਟੇ ਕਾਰੋਬਾਰੀਆਂ ਲਈ ਵੱਡੇ ਐਲਾਨ ਦੀ ਸੰਭਾਵਨਾ...

Admin User - Jun 04, 2025 10:55 AM
IMG

ਚੰਡੀਗੜ੍ਹ, 4 ਜੂਨ- ਪੰਜਾਬ ਦੀ ਮੰਤਰੀ ਮੰਡਲ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਬੁੱਧਵਾਰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਬਾਰੇ ਵੱਡਾ ਐਲਾਨ ਕਰ ਸਕਦੀ ਹੈ ਅਤੇ ਸਰਕਾਰ ਵਲੋਂ ਇਤਿਹਾਸਕ ਫ਼ੈਸਲਾ ਲਿਆ ਜਾ ਸਕਦਾ ਹੈ। ਉਨ੍ਹਾਂ ਨੂੰ ਟੈਕਸ ਦੇਣ ਤੋਂ ਛੋਟ ਮਿਲ ਸਕਦੀ ਹੈ। ਇਹ ਪਹਿਲੀ ਵਾਰ ਹੈ, ਜਦੋਂ ਲਗਾਤਾਰ ਰੋਜ਼ਾਨਾ ਕੈਬਨਿਟ ਮੀਟਿੰਗਾਂ ਹੋ ਰਹੀਆਂ ਹਨ। ਇਹ ਗੱਲ ਵੀ ਧਿਆਨਯੋਗ ਹੈ ਕਿ ਇਹ ਕੈਬਨਿਟ ਦੀ ਲਗਾਤਾਰ ਤੀਜੀ ਮੀਟਿੰਗ ਹੋਵੇਗੀ, ਪਹਿਲਾਂ ਵੀ ਲਗਾਤਾਰ 2 ਦਿਨ ਮੰਤਰੀ ਮੰਡਲ ਦੀਆਂ ਮੀਟਿੰਗਾਂ 'ਚ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਐੱਸ. ਸੀ. ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਜਿਹੇ ਵੱਡੇ ਫ਼ੈਸਲੇ ਲਏ ਗਏ। ਹੁਣ ਬੁੱਧਵਾਰ ਨੂੰ ਹੋਣ ਜਾ ਰਹੀ ਮੀਟਿੰਗ 'ਚ ਵੀ ਵੱਡੇ ਫ਼ੈਸਲੇ ਲਏ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.