ਤਾਜਾ ਖਬਰਾਂ
ਚੰਡੀਗੜ੍ਹ, 4 ਜੂਨ: ਪੰਜਾਬ ਤੋਂ ਇੱਕ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਜਾਸੂਸੀ ਦੇ ਦੋਸ਼ ਵਿੱਚ ਮੋਹਾਲੀ ਐਸਐਸਓਸੀ ਨੇ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਅੱਜ ਪੁਲਿਸ ਨੇ ਉਸ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿੱਥੇ ਅਦਾਲਤ ਨੇ ਸੁਣਵਾਈ ਦੌਰਾਨ ਵਲੋਗੇਰ ਜਸਬੀਰ ਸਿੰਘ ਨੂੰ 3 ਦਿਨਾਂ ਲਈ ਰਿਮਾਂਡ 'ਤੇ ਭੇਜਿਆ ਹੈ, ਦੱਸ ਦੇਈਏ ਮੋਹਾਲੀ ਪੁਲਿਸ ਨੇ ਅਦਾਲਤ ਤੋਂ ਵਲੋਗਰ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਪੁਲਿਸ ਨੂੰ ਸਿਰਫ਼ 3 ਦਿਨਾਂ ਦਾ ਰਿਮਾਂਡ ਦਿੱਤਾ ਹੈI ਪੇਸ਼ੀ ਦੌਰਾਨ ਵਲੋਗੇਰ ਜਸਬੀਰ ਨੇ ਮੀਡੀਆ ਨੂੰ ਕਿਹਾ ਕਿ ਸੱਚ ਦੀ ਜਿੱਤ ਹੋਵੇਗੀI
ਹੁਣ ਜਸਬੀਰ ਸਿੰਘ ਤੋਂ ਮੋਹਾਲੀ SSOC ਪੁੱਛਗਿੱਛ ਕਰੇਗੀI ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ 10 -12 ਯੂਟਿਊਬਰ ਵਲੋਗਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ,ਜਿਨ੍ਹਾਂ ਸਾਰਿਆਂ ਤੋਂ ਮੋਹਾਲੀ SSOC ਪੁੱਛਗਿੱਛ ਕਰੇਗੀI
Get all latest content delivered to your email a few times a month.