ਤਾਜਾ ਖਬਰਾਂ
ਫਗਵਾੜਾ, 4 ਜੂਨ- ਫਗਵਾੜਾ ਨੇੜੇ ਨੈਸ਼ਨਲ ਹਾਈਵੇਅ 'ਤੇ ਪਿੰਡ ਖਗੂੜੇ ਦੇ ਕੱਟ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵੇਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਸੜਕ ਸੁਰੱਖਿਆ ਫੋਰਸ ਅਤੇ ਪਾਸੇ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਕਾਰ ਸਵਾਰਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਮ੍ਰਿਤਕਾਂ ਵਿੱਚੋਂ ਇਕ ਦੀ ਪਛਾਣ ਉਸ ਦੇ ਫ਼ੋਨ ਰਾਹੀਂ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮਹਿਤਪੁਰ, ਬਲਾਚੌਰ ਵਜੋਂ ਹੋਈ ਹੈ। ਦੂਜੇ ਦੀ ਪਛਾਣ ਲਈ ਕੋਸ਼ਿਸ਼ ਜਾਰੀ ਹੈ। ਗੱਡੀ ਚਲਾਉਣ ਵਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਲਕਸ਼ਮਣ ਸਿੰਘ ਰਾਜਪੁਰ ਤੋਂ ਹੋਣ ਦਾ ਪਤਾ ਲੱਗਿਆ ਹੈ। ਦੋਵੇਂ ਵਾਹਨ ਪੁਲਸ ਵੱਲੋਂ ਜ਼ਬਤ ਕਰ ਲਏ ਗਏ ਹਨ। ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਅਤੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.