IMG-LOGO
ਹੋਮ ਪੰਜਾਬ: 🔴ਡੀ.ਜੀ.ਪੀ. ਗੌਰਵ ਯਾਦਵ ਦਾ ਜਲੰਧਰ ਦੌਰਾ, ਦਿੱਤੀ ਅਹਿਮ ਜਾਣਕਾਰੀ...

🔴ਡੀ.ਜੀ.ਪੀ. ਗੌਰਵ ਯਾਦਵ ਦਾ ਜਲੰਧਰ ਦੌਰਾ, ਦਿੱਤੀ ਅਹਿਮ ਜਾਣਕਾਰੀ...

Admin User - Jun 04, 2025 03:57 PM
IMG

ਜਲੰਧਰ, 4 ਜੂਨ – ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਜਲੰਧਰ ਦੇ ਪੀ.ਏ.ਪੀ. ਕੰਪਲੈਕਸ ਪਹੁੰਚੇ, ਜਿੱਥੇ ਉਨ੍ਹਾਂ ਨੇ ਸੂਬੇ ਵਿਚ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਲੀਆ ਮਹੀਨਿਆਂ ਦੌਰਾਨ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 13 ਹਜ਼ਾਰ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਲ ਹੀ, 5 ਹਜ਼ਾਰ ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾਇਆ ਗਿਆ ਹੈ।
ਡੀ.ਜੀ.ਪੀ. ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਛੋਟੇ ਨਸ਼ਾ ਵੇਚਣ ਵਾਲਿਆਂ ਤੱਕ ਸੀਮਤ ਨਹੀਂ, ਬਲਕਿ ਉਨ੍ਹਾਂ ਦੀ ਮਦਦ ਨਾਲ ਵੱਡੇ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਪੁਲਿਸ ਦੀ ਕਾਰਵਾਈ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਨਹੀਂ ਬਣਾਈ ਰਹੀ, ਸਗੋਂ ਨਸ਼ਾ ਤਸਕਰੀ ਦੇ ਮੂਲ ਸੁਰੋਤਾਂ ਨੂੰ ਨਸ਼ਟ ਕਰਨ ਉੱਤੇ ਕੇਂਦਰਿਤ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.