IMG-LOGO
ਹੋਮ ਪੰਜਾਬ: 🔴ਜੇ ਕਾਂਗਰਸ ਦਿੰਦੀ ਹੈ ਟਿਕਟ ਤਾਂ ਜ਼ਰੂਰ ਲੜਾਂਗੀ 2027 ਦੀਆਂ...

🔴ਜੇ ਕਾਂਗਰਸ ਦਿੰਦੀ ਹੈ ਟਿਕਟ ਤਾਂ ਜ਼ਰੂਰ ਲੜਾਂਗੀ 2027 ਦੀਆਂ ਚੋਣਾਂ- ਨਵਜੋਤ ਕੌਰ ਸਿੱਧੂ

Admin User - Jun 05, 2025 04:08 PM
IMG

ਅੰਮ੍ਰਿਤਸਰ, 5 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਸਾਫ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਚੋਣ ਜ਼ਰੂਰ ਲੜਨਗੇ। ਨਵਜੋਤ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਤਿਆਰੀ ਪੂਰੀ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ 2027 ’ਚ ਜਿੱਤ ਉਨ੍ਹਾਂ ਦੀ ਹੋਵੇਗੀ। ਉਨ੍ਹਾਂ ਨੇ ਇਹ ਸੰਕੇਤ ਵੀ ਦਿੱਤਾ ਕਿ ਜੇ ਲੋੜ ਪਈ ਤਾਂ ਲੁਧਿਆਣਾ ਸੀਟ 'ਤੇ ਵੀ ਚੋਣ ਪ੍ਰਚਾਰ ਕਰਨ ਤੋਂ ਨਹੀਂ ਹਿਚਕਿਚਾਂਗੀ। ਯਾਦ ਰਹੇ ਕਿ ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪਹਿਲਾਂ ਵੀ ਵਿਧਾਇਕ ਰਹਿ ਚੁੱਕੇ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.