ਤਾਜਾ ਖਬਰਾਂ
ਚੰਡੀਗੜ੍ਹ, 5 ਮਈ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ। ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
Get all latest content delivered to your email a few times a month.