ਤਾਜਾ ਖਬਰਾਂ
ਚੰਡੀਗੜ੍ਹ, 6 ਜੂਨ, 2025- ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜਬੂਤ ਹੁੰਦੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਸਬੀਰ ਲਵਣ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਲਵਣ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਜਸਬੀਰ ਲਵਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਸਾਬਕਾ ਜਨਰਲ ਸਕੱਤਰ, ਸਾਬਕਾ ਸੰਗਠਨ ਸਕੱਤਰ ਅਤੇ ਸਾਬਕਾ ਮੈਂਬਰ ਲੇਬਰ ਵੈਲਫੇਅਰ ਬੋਰਡ ਵੀ ਰਹੀ ਚੁੱਕੇ ਹਨ। ਇਸਦੇ ਨਾਲ ਹੀ ਉਹ ਆਦਿ ਧਰਮ ਪਰੰਪਰਾ ਦੇ ਮੁੱਖ ਸੰਚਾਲਕ ਵੀ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 61 ਤੋਂ ਅਸ਼ੋਕ ਕੁਮਾਰ ਅਤੇ ਅਸ਼ਵਨੀ ਕੁਮਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਲ ਹੋ ਰਹੇ ਹਨ। ਬਰਸਟ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
Get all latest content delivered to your email a few times a month.