IMG-LOGO
ਹੋਮ ਪੰਜਾਬ: ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ...

ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮਨਜਿੰਦਰ ਸਿੰਘ ਸਿਰਸਾ...

Admin User - Jun 07, 2025 02:55 PM
IMG

ਚੰਡੀਗੜ੍ਹ, 7 ਜੂਨ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅੱਜ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਦੇ ਦੇਹਾਂਤ 'ਤੇ ਗਹਿਰਾ ਦੁੱਖ ਪ੍ਰਗਟਾਇਆ। ਸਿਰਸਾ ਨੇ ਸੁਖਦੇਵ ਸਿੰਘ ਢੀਂਡਸਾ ਦੇ ਯੋਗਦਾਨ ਨੂੰ ਪੰਜਾਬ ਦੀ ਸਿਆਸਤ ਵਿੱਚ ਬੇਮਿਸਾਲ ਮੰਨਿਆ ਅਤੇ ਕਿਹਾ ਕਿ ਢੀਂਡਸਾ ਦੇ ਅਕਾਲ ਚਲਾਣੇ ਨਾਲ ਨਾ ਸਿਰਫ ਪਰਿਵਾਰ ਨੂੰ ਬਲਕਿ ਪੰਜਾਬ ਦੀ ਰਾਜਨੀਤੀ ਨੂੰ ਵੀ ਇਕ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਸਾਂਝਾ ਦੁੱਖ ਵਿਅਕਤ ਕੀਤਾ। ਦੱਸ ਦੇਈਏ ਕਿ ਬੀਤੀ 28 ਮਈ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ 89 ਸਾਲ ਦੀ ਉਮਰ ਵਿੱਚ ਸੀਨੀਅਰ ਟਕਸਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋਇਆ, ਜਿਸ ਨਾਲ ਢੀਂਡਸਾ ਪਰਿਵਾਰ ਅਤੇ ਅਕਾਲੀ ਦਲ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.