IMG-LOGO
ਹੋਮ ਪੰਜਾਬ: ਸੂਬਾ ਵਾਸੀਆਂ ਲਈ ਮਾਨ ਸਰਕਾਰ ਵੱਲੋਂ ਵੱਡੀ ਰਾਹਤ...

ਸੂਬਾ ਵਾਸੀਆਂ ਲਈ ਮਾਨ ਸਰਕਾਰ ਵੱਲੋਂ ਵੱਡੀ ਰਾਹਤ...

Admin User - Jun 09, 2025 01:15 PM
IMG

ਗੁਰਦਾਸਪੁਰ, 9 ਜੂਨ– ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਪਰਿਵਾਰਾਂ ਦੀ ਬੇਟੀਆਂ ਦੇ ਵਿਆਹ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ 3207 ਲਾਭਪਾਤਰੀਆਂ ਨੂੰ ਕੁੱਲ 16.36 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਹ ਸਕੀਮ ਗੁਰਦਾਸਪੁਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐੱਸ.ਏ.ਐੱਸ.ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਲਈ ਲਾਗੂ ਕੀਤੀ ਗਈ, ਜਿੱਥੇ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਮਿਲੀਆਂ। ਹਰ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਨਿਰਧਾਰਤ ਅਨੁਸਾਰ ਰਕਮ ਜਾਰੀ ਕੀਤੀ ਗਈ, ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ, ਪਟਿਆਲਾ, ਸੰਗਰੂਰ ਆਦਿ ਵਿੱਚ ਸਭ ਤੋਂ ਵੱਧ ਲਾਭਪਾਤਰੀ ਸਨ। ਉਨ੍ਹਾਂ ਨੇ ਦੱਸਿਆ ਕਿ ਇਹ ਸਹਾਇਤਾ ਰਕਮ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਦਰ ਤੋਂ ਡਾਇਰੈਕਟ ਬੈਂਕ ਟ੍ਰਾਂਸਫਰ ਰਾਹੀਂ ਦਿੱਤੀ ਜਾਂਦੀ ਹੈ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ, ਗ਼ਰੀਬੀ ਰੇਖਾ ਤੋਂ ਹੇਠਾਂ ਆਮਦਨ ਹੋਣੀ, ਅਤੇ ਲੜਕੀ ਦਾ ਪਛੜੀਆਂ ਜਾਂ ਅਨੁਸੂਚਿਤ ਜਾਤੀ ਜਾਂ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਇਹ ਯਤਨ ਇਸ ਗੱਲ ਨੂੰ ਦਰਸਾਉਂਦੇ ਹਨ ਕਿ ਉਹ ਹਰ ਵਰਗ, ਖਾਸ ਕਰਕੇ ਆਰਥਿਕ ਤੌਰ 'ਤੇ ਪਿੱਛੜੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.