ਤਾਜਾ ਖਬਰਾਂ
ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ, ਉੱਥੇ ਹੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਹਨਾਂ ਨੇ ਮੀਡੀਆ ਤੋਂ ਪੂਰੀ ਤਰੀਕੇ ਦੂਰੀ ਬਣਾਈ ਰੱਖੀ ਅਤੇ ਮੱਥਾ ਟੇਕਣ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋ ਆਪਣੇ ਕਾਫਲੇ ਨਾਲ ਅਗਲੇ ਪੜਾਵ ਲਈ ਰਵਾਨਾ ਹੋਏ ਇਸ ਦੌਰਾਨ ਬਾਬਾ ਜੀ ਦੇ ਦਰਸ਼ਨ ਕਰਨ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ 'ਚ ਦਿਖਾਈ ਦਿੱਤੀਆਂ।
Get all latest content delivered to your email a few times a month.