IMG-LOGO
ਹੋਮ ਪੰਜਾਬ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ 75 ਸਾਲਾ ਬਜ਼ੁਰਗ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ 75 ਸਾਲਾ ਬਜ਼ੁਰਗ ਅੰਮ੍ਰਿਤਸਰ ‘ਚ ਲਾਪਤਾ, ਪਰਿਵਾਰ ਚਿੰਤਿਤ...

Admin User - Jun 09, 2025 03:18 PM
IMG

ਅੰਮ੍ਰਿਤਸਰ, 9 ਜੂਨ- ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਲਖਮੀਰ ਬਾਲਾ ਦੇ ਰਹਿਣ ਵਾਲੇ 75 ਸਾਲਾ ਬਜ਼ੁਰਗ ਦਰਸ਼ਨ ਸਿੰਘ 7 ਜੂਨ ਦੀ ਸਵੇਰ ਤੋਂ ਅੰਮ੍ਰਿਤਸਰ ਵਿਖੇ ਲਾਪਤਾ ਹਨ। ਦਰਸ਼ਨ ਸਿੰਘ ਆਪਣੇ ਪਰਿਵਾਰ ਸਮੇਤ 6 ਜੂਨ ਨੂੰ ਗਰਮੀਆਂ ਦੀਆਂ ਛੁੱਟੀਆਂ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ। ਪਰਿਵਾਰ ਅਨੁਸਾਰ, 7 ਜੂਨ ਸਵੇਰੇ 9 ਵਜੇ ਉਨ੍ਹਾਂ ਨੂੰ ਅਖੀਰੀ ਵਾਰ ਗੁਰਦੁਆਰਾ ਬਾਬਾ ਅਟੱਲ ਸਾਹਿਬ ਦੇ ਨੇੜੇ ਸੀਸੀਟੀਵੀ ਕੈਮਰੇ ਵਿੱਚ ਵੇਖਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਕੋਈ ਖਬਰ ਨਹੀਂ ਮਿਲੀ।

ਦਰਸ਼ਨ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਦੱਸੀ ਜਾ ਰਹੀ, ਜਿਸ ਕਾਰਨ ਪਰਿਵਾਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਦੀ ਗੁਮਸ਼ੁਦਗੀ ਦੀ ਸ਼ਿਕਾਇਤ ਥਾਣਾ ਕੋਤਵਾਲੀ ਹੇਠ ਆਉਂਦੀ ਪੁਲਿਸ ਚੌਂਕੀ ਗਲਿਆਰਾ ਵਿੱਚ ਦਰਜ ਕਰਵਾਈ ਗਈ ਹੈ। ਪਰਿਵਾਰ ਵਲੋਂ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪੋਸਟਰ ਲਾ ਕੇ ਲੋਕਾਂ ਤੱਕ ਅਪੀਲ ਪਹੁੰਚਾਈ ਜਾ ਰਹੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਉਨ੍ਹਾਂ ਦੇ ਪਿਤਾ ਦੀ ਸੂਚਨਾ ਦੇਵੇਗਾ ਜਾਂ ਉਨ੍ਹਾਂ ਨੂੰ ਲੱਭਣ ਵਿੱਚ ਮਦਦ ਕਰੇਗਾ, ਉਸਨੂੰ 20 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ।

ਪਰਿਵਾਰ ਵਲੋਂ ਮੀਡੀਆ ਰਾਹੀਂ ਵੀ ਲੋਕਾਂ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਦਦ ਮੰਗੀ ਗਈ ਹੈ। ਉਨ੍ਹਾਂ ਨੇ ਕਿਹਾ, "ਅਸੀਂ ਹਰ ਥਾਂ ਭਾਲ ਕਰ ਰਹੇ ਹਾਂ, ਪਰ ਅਜੇ ਤੱਕ ਉਨ੍ਹਾਂ ਬਾਰੇ ਕੋਈ ਪਤਾ ਨਹੀਂ ਲੱਗਿਆ। ਸਾਡੀ ਬੇਨਤੀ ਹੈ ਕਿ ਜੇ ਕਿਸੇ ਨੇ ਵੀ ਉਨ੍ਹਾਂ ਨੂੰ ਕਿਤੇ ਵੀ ਵੇਖਿਆ ਹੋਵੇ ਤਾਂ ਕਿਰਪਾ ਕਰਕੇ ਸਾਡੇ ਨਾਲ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨਾਲ ਤੁਰੰਤ ਸੰਪਰਕ ਕਰੋ।"

ਜਦੋਂ ਮੀਡੀਆ ਵਲੋਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਵੱਲੋਂ ਸਿਰਫ਼ ਇਨਾ ਹੀ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਸਮੇਂ-ਸਮੇਂ 'ਤੇ ਅਪਡੇਟ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.