ਤਾਜਾ ਖਬਰਾਂ
ਬਠਿੰਡਾ, 9 ਜੂਨ: ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ 'ਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਸੂਪਰਡੈਂਟ ਆਫ਼ ਪੁਲਿਸ (ਡੀਐਸਪੀ) ਹਰਬੰਸ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਸੂਤਰਾਂ ਮੁਤਾਬਕ, ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ ਲੋੜੀਂਦੀ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਮਾਮਲੇ ਦੀ ਗੰਭੀਰਤਾ ਨੂੰ ਮੱਦੇਨਜ਼ਰ ਰੱਖਦੇ ਹੋਏ, ਤੁਰੰਤ ਪ੍ਰਭਾਵ ਨਾਲ ਉਸਨੂੰ ਸਸਪੈਂਡ ਕੀਤਾ ਗਿਆ ਹੈ। ਇਹ ਫੈਸਲਾ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਅਤੇ ਵਧੇਰੇ ਭਰੋਸੇਮੰਦ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਹੁਣ ਡੀਐਸਪੀ ਹਰਬੰਸ ਸਿੰਘ ਦੇ ਵਿਰੁੱਧ ਇੱਕ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਕਿ ਪੂਰੇ ਮਾਮਲੇ ਦੀ ਗਹਿਰੀ ਜਾਂਚ ਕਰੇਗੀ ਅਤੇ ਦੋਸ਼ੀ ਹੋਣ ਜਾਂ ਨਾਹ ਹੋਣ ਬਾਰੇ ਸਪੱਸ਼ਟ ਰਿਪੋਰਟ ਤਿਆਰ ਕਰੇਗੀ।
Get all latest content delivered to your email a few times a month.