IMG-LOGO
ਹੋਮ ਪੰਜਾਬ: ਯੁੱਧ ਨਸ਼ਿਆਂ ਵਿਰੁੱਧ#ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 7 ਇੰਟਰਸਟੇਟ ਨਾਕੇ...

ਯੁੱਧ ਨਸ਼ਿਆਂ ਵਿਰੁੱਧ#ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 7 ਇੰਟਰਸਟੇਟ ਨਾਕੇ ਲਗਾ ਕੇ "ਅਪਰੇਸ਼ਨ ਸੀਲ-14" ਚਲਾਇਆ...

Admin User - Jun 09, 2025 06:40 PM
IMG

ਰੂਪਨਗਰ, 9 ਜੂਨ- ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਅਧੀਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਤਹਿਤ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ "ਓਪਰੇਸ਼ਨ ਸੀਲ-14" ਚਲਾਇਆ ਗਿਆ। 

ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀਜ, 04 ਡੀ.ਐਸ.ਪੀਜ਼., 07 ਇੰਸਪੈਕਟਰ ਅਤੇ 88 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 02 ਮੁਕੱਦਮੇ ਦਰਜ ਕੀਤੇ ਗਏ। ਜਿਨ੍ਹਾਂ ਵਿੱਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 15 ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ, 116 ਵਹੀਕਲ ਚੈੱਕ ਕੀਤੇ ਗਏ, ਜਿਨ੍ਹਾਂ ਵਿੱਚੋ 27 ਵਹੀਕਲਾਂ ਦੇ ਟਰੈਫਿਕ ਚਲਾਣ ਕੀਤੇ ਗਏ ਹਨ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੋਜ਼ਾਨਾ ਹੀ ਗਸ਼ਤਾਂ ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.