IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ...

Admin User - Jun 09, 2025 07:54 PM
IMG

ਚੰਡੀਗੜ੍ਹ, ਜੂਨ 9- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ  ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ ਪੰਜਾਬ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਜੀ ਦੇ ਨਿਵਾਸ ਸਥਾਨ ਲੁਧਿਆਣਾ ਵਿਖੇ ਪਹੁੰਚ ਕੇ ਉਹਨਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕੀਤੇ। 

ਇਸ ਸਮਾਗਮ ਵਾਸਤੇ ਭਾਈ ਸਾਹਿਬ ਵੱਲੋਂ ਅਹਿਮ ਵਿਚਾਰ ਦਿੱਤੇ ਗਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਉਹ ਆਪਣੀ ਮਿਹਰ ਕਰਨ ਅਤੇ ਇਹ ਸ਼ਤਾਬਦੀ ਸੱਚੀ ਤੇ ਸੁੱਚੀ ਭਾਵਨਾ ਅਤੇ ਬਹੁਤ ਵੱਡੇ ਤਰੀਕੇ ਨਾਲ ਮਨਾਈ ਜਾ ਸਕੇ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.