IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ 'ਚ ਇਸ ਸੀਨੀਅਰ ਦੀ ਹੋਈ ਘਰ ਵਾਪਸੀ,...

ਸ਼੍ਰੋਮਣੀ ਅਕਾਲੀ ਦਲ 'ਚ ਇਸ ਸੀਨੀਅਰ ਦੀ ਹੋਈ ਘਰ ਵਾਪਸੀ, ਪੜ੍ਹੋ ਕੀ ਕਿਹਾ..

Admin User - Jun 09, 2025 10:06 PM
IMG

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ,  ਜਦੋਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਅਨਿਲ ਜੋਸ਼ੀ ਪਾਰਟੀ ਵਿਚ ਘਰ ਵਾਪਸੀ ਹੋਈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਾਮਲ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ ਵਿਚ ਵੀ ਸ਼ਮੂਲੀਅਤ ਕੀਤੀ। 

ਜੋਸ਼ੀ ਨੂੰ ਪਾਰਟੀ 'ਚ ਸ਼ਾਮਲ ਹੋਣ 'ਤੇ ਸਵਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੀਨੀਅਰ ਆਗੂ ਉਹਨਾਂ ਦੇ ਛੋਟੇ ਭਰਾਵਾਂ ਵਾਂਗੂ ਹਨ। ਉਹਨਾਂ ਕਿਹਾ ਕਿ ਸਾਡੇ ਦੋ ਦਹਾਕਿਆਂ ਤੋਂ ਬਹੁਤ ਗਹਿਰੇ ਸੰਬੰਧ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ  ਜੋਸ਼ੀ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ 'ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਤੇ ਅਸੀਂ ਇਸ ਵਾਸਤੇ ਹੀ ਯਤਨ ਕਰਾਂਗੇ।

ਇਸ ਮੌਕੇ ਸੀਨੀਅਰ ਆਗੂ ਜੋਸ਼ੀ ਨੇ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ, ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿਚ ਵੀ ਝਲਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.