ਤਾਜਾ ਖਬਰਾਂ
ਅੰਮ੍ਰਿਤਸਰ, 10 ਜੂਨ- ਬੀਤੇ ਦਿਨ ਹੀ ਸੀਐਮ ਭਗਵੰਤ ਮਾਨ ਵੱਲੋਂ ਐਸਜੀਪੀਸੀ ਖਿਲਾਫ ਟਿੱਪਣੀ ਦੀ ਵੀ ਬਾਬਾ ਹਰਨਾਮ ਸਿੰਘ ਨੇ ਨਿੰਦਿਆ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਸਰਮੌਰ ਸੰਸਥਾ ਹੈ ਸੀਐਮ ਭਗਵੰਤ ਮਾਨ ਨੂੰ ਇਸ ਤਰ੍ਹਾਂ ਉਨਾਂ ਬਾਰੇ ਇਹੋ ਜਿਹੇ ਟਿੱਪਣੀ ਕਰਨੀ ਨਿੰਦਣਯੋਗ ਹੈ।
ਬਾਬਾ ਹਰਨਾਮ ਸਿੰਘ ਧੁੰਮਾ, ਮੁਖੀ ਦਮਦਮੀ ਟਕਸਾਲ ਮਹਿਤਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹ ਦੱਸਦੇ ਹਨ ਕਿ-ਜਿਸ ਤਰੀਕੇ ਨਾਲ ਤਿੰਨ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਇਆ ਗਿਆ, ਉਸ ਨਾਲ ਸਮੁੱਚੀ ਸਿੱਖ ਕੌਮ ਵਿੱਚ ਬਹੁਤ ਰੋਸ ਪੈਦਾ ਹੋਇਆ। ਇਸ ਸਬੰਧ ਵਿੱਚ, 14 ਮਾਰਚ ਨੂੰ ਹੋਲਾ ਮੁਹੱਲਾ ਵਿਖੇ ਹੋਏ ਪੰਥਕ ਇਕੱਠ ਵਿੱਚ ਫੈਸਲਾ ਕੀਤਾ ਗਿਆ ਸੀ ਕਿ 11 ਜੂਨ ਨੂੰ ਸੁਖਬੀਰ ਬਾਦਲ ਦੀ ਰਿਹਾਇਸ਼ ਦੇ ਬਾਹਰ ਦੋ ਘੰਟੇ ਦਾ ਧਰਨਾ ਦਿੱਤਾ ਜਾਵੇਗਾ।ਕੱਲ੍ਹ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਕਾਰਜਕਾਰੀ ਕਮੇਟੀ ਦੇ ਹੋਰ ਮੈਂਬਰ ਦਮਦਮੀ ਟਕਸਾਲ ਦੇ ਮੁੱਖ ਦਫ਼ਤਰ, ਮਹਿਤਾ ਵਿਖੇ ਸਾਡੇ ਕੋਲ ਪਹੁੰਚੇ। ਉੱਥੇ, ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਸ ਮੁੱਦੇ ਦਾ ਸਰਵ ਪ੍ਰਵਾਨਿਤ ਹੱਲ ਲੱਭਣਗੇ, ਪਰ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਅਸੀਂ ਪੰਥਕ ਏਕਤਾ ਦੇ ਸਮਰਥਕ ਹਾਂ। ਇਸੇ ਕਰਕੇ ਅਸੀਂ 11 ਜੂਨ ਦਾ ਪ੍ਰੋਗਰਾਮ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।-ਸੁਖਦੇਵ ਸਿੰਘ ਢੀਂਡਸਾ ਦੇ ਭੋਗ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਏਕਤਾ ਦੀ ਅਪੀਲ ਬਾਰੇ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਪੰਥਕ ਏਕਤਾ ਦਾ ਕੱਟੜ ਮੁੱਦਈ ਰਿਹਾ ਹਾਂ।-ਜਥੇਦਾਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ ਕੱਲ੍ਹ ਹਰਜਿੰਦਰ ਸਿੰਘ ਧਾਮੀ ਨਾਲ ਮੇਰੀ ਬਹੁਤ ਲੰਬੀ ਚਰਚਾ ਹੋਈ। ਜਥੇਦਾਰ ਦੀ ਨਿਯੁਕਤੀ ਸਮੁੱਚੇ ਪੰਥ ਦੀ ਰਾਇ ਨਾਲ ਹੋਣੀ ਚਾਹੀਦੀ ਹੈ, ਨਾ ਕਿ ਸਿਰਫ਼ ਸ਼੍ਰੋਮਣੀ ਕਮੇਟੀ ਦੀ ਮਰਜ਼ੀ ਨਾਲ। ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਨਿਯੁਕਤ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਭਾਈ ਰਾਜੋਆਣਾ ਨੂੰ ਜਥੇਦਾਰ ਬਣਾਇਆ ਜਾਂਦਾ ਹੈ ਤਾਂ ਇਹ ਸਾਡੇ ਲਈ ਬਹੁਤ ਖੁਸ਼ੀ ਦੀ ਗੱਲ ਹੋਵੇਗੀ। ਭਾਈ ਹਵਾਰਾ, ਰਾਜੋਆਣਾ, ਪ੍ਰੋ. ਦਵਿੰਦਰ ਸਿੰਘ ਭੁੱਲਰ ਅਤੇ ਹੋਰ ਸਿੰਘਾਂ ਨੇ ਕੌਮ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਪੰਜ ਮੈਂਬਰੀ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਦਾ ਅਹੁਦਾ ਛੱਡਣ ਲਈ ਕਹਿਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ ਕਿ ਮੈਂ ਪੰਥਕ ਏਕਤਾ ਦਾ ਸਮਰਥਕ ਹਾਂ, ਇਸ ਲਈ ਮੈਂ ਇਸ 'ਤੇ ਕੁਝ ਨਹੀਂ ਕਹਾਂਗਾ। ਮੈਂ ਸਾਰਿਆਂ ਨੂੰ ਪੰਥਕ ਏਕਤਾ ਦੀ ਅਪੀਲ ਕਰਦਾ ਹਾਂ। ਬੀਤੇ ਦਿਨ ਹੀ ਸੀਐਮ ਭਗਵੰਤ ਮਾਨ ਵੱਲੋਂ ਐਸਜੀਪੀਸੀ ਖਿਲਾਫ ਟਿੱਪਣੀ ਦੀ ਵੀ ਬਾਬਾ ਹਰਨਾਮ ਸਿੰਘ ਨੇ ਨਿੰਦਿਆ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਸਰਮੌਰ ਸੰਸਥਾ ਹੈ ਸੀਐਮ ਭਗਵੰਤ ਮਾਨ ਨੂੰ ਇਸ ਤਰ੍ਹਾਂ ਉਨਾਂ ਬਾਰੇ ਇਹੋ ਜਿਹੇ ਟਿੱਪਣੀ ਕਰਨੀ ਨਿੰਦਣਯੋਗ ਹੈ।
Get all latest content delivered to your email a few times a month.