IMG-LOGO
ਹੋਮ ਪੰਜਾਬ, ਚੰਡੀਗੜ੍ਹ, ਵਿਓਪਾਰ, 🔴 ਪਰਿਵਾਰ ਦੇ ਇਤਰਾਜ਼ ਤੋਂ ਬਾਅਦ ਵੀ BBC ਨੇ ਮੂਸੇਵਾਲਾ...

🔴 ਪਰਿਵਾਰ ਦੇ ਇਤਰਾਜ਼ ਤੋਂ ਬਾਅਦ ਵੀ BBC ਨੇ ਮੂਸੇਵਾਲਾ ਦੇ ਜਨਮਦਿਨ ਮੌਕੇ ਉਤੇ ਦਸਤਾਵੇਜ਼ੀ ਕੀਤੀ ਰਿਲੀਜ਼

Admin User - Jun 11, 2025 10:28 AM
IMG

ਚੰਡੀਗੜ੍ਹ- ਬੀਬੀਸੀ ਵਰਲਡ ਨੇ ਪੰਜਾਬ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਆਧਾਰਿਤ ਦਸਤਾਵੇਜ਼ੀ The Killing Call ਰਿਲੀਜ਼ ਕੀਤੀ ਹੈ। ਚੈਨਲ ਇਹ ਦਸਤਾਵੇਜ਼ੀ ਯੂਟਿਊਬ ਉਤੇ ਦੋ ਹਿੱਸਿਆਂ ਵਿੱਚ ਰਿਲੀਜ਼ ਕੀਤੀ ਹੈ। ਬੀਬੀਸੀ ਵਰਲਡ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਬਿਨਾਂ ਇਹ ਡਾਕੂਮੈਂਟਰੀ ਰਿਲੀਜ਼ ਕੀਤੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦਸਤਾਵੇਜ਼ੀ ਸਬੰਧੀ ਸ਼ਿਕਾਇਤ ਕੀਤੀ। ਕਾਬਿਲੇਗੌਰ ਹੈ ਕਿ ਅੱਜ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਵੀ ਮਨਾਇਆ ਜਾ ਰਿਹਾ ਹੈ।

ਅੱਜ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਹੈ। ਇਸ ਮੌਕੇ ਸਿੱਧੂ ਦਾ 3 ਗੀਤਾਂ ਵਾਲਾ ਐਲਬਮ "ਮੂਸ ਪ੍ਰਿੰਟ" ਰਿਲੀਜ਼ ਹੋਣ ਜਾ ਰਿਹਾ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਆਪਣੀ ਮੌਤ ਤੋਂ ਪਹਿਲਾਂ ਪੁੱਤਰ ਆਪਣੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ 'ਤੇ ਗੀਤ ਰਿਲੀਜ਼ ਕਰਦਾ ਰਿਹਾ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਇਹ ਹੈ ਕਿ ਸਿੱਧੂ ਵੱਲੋਂ ਸ਼ੁਰੂ ਕੀਤੀ ਗਈ ਇਹ ਲੜੀ ਰੁਕ ਨਾ ਜਾਵੇ।


ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੀਬੀਸੀ ਲੰਡਨ ਦੇ ਪ੍ਰਬੰਧਕਾਂ ਖ਼ਿਲਾਫ਼ ਮਹਾਰਾਸ਼ਟਰ ਦੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇ ਵਾਲਾ 'ਤੇ ਇੱਕ ਦਸਤਾਵੇਜ਼ੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਿੱਧੂ ਦੀ ਤਸਵੀਰ ਅਤੇ ਵੀਡੀਓ ਦੀ ਵਰਤੋਂ ਕੀਤੀ ਗਈ ਹੈ, ਇਸ ਲਈ ਇਹ ਦਸਤਾਵੇਜ਼ੀ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਬਣਾਈ ਜਾਣੀ ਚਾਹੀਦੀ। ਇਸ ਮਾਮਲੇ ਵਿੱਚ, ਡੀਜੀਪੀ ਮਹਾਰਾਸ਼ਟਰ ਦੇ ਹੁਕਮਾਂ 'ਤੇ, ਪ੍ਰਬੰਧਕਾਂ ਨੇ ਦਸਤਾਵੇਜ਼ੀ ਦੀ ਰਿਲੀਜ਼ ਨੂੰ 10 ਦਿਨ ਲਈ ਮੁਲਤਵੀ ਕਰ ਦਿੱਤਾ ਹੈ, ਪਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਬੀਬੀਸੀ ਨੂੰ ਇਸ ਦਸਤਾਵੇਜ਼ੀ ਨੂੰ ਰਿਲੀਜ਼ ਨਾ ਕਰਨ ਲਈ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਮਾਣਯੋਗ ਜੱਜ ਰਾਜੇਂਦਰ ਨਾਗਪਾਲ ਦੀ ਅਦਾਲਤ ਵਿੱਚ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.