ਤਾਜਾ ਖਬਰਾਂ
ਅਹਿਮਦਾਬਾਦ, 12 ਜੂਨ- ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI 171 ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਫਲਾਈਟ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਬੋਇੰਗ 787-8 ਜਹਾਜ਼ ਸਵਾਰ ਸੀ। ਜਿਨ੍ਹਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 1 ਕੈਨੇਡੀਅਨ ਅਤੇ 7 ਪੁਰਤਗਾਲੀ ਨਾਗਰਿਕ ਸ਼ਾਮਲ ਹਨ। ਏਅਰ ਇੰਡੀਆ ਨੇ ਇਨ੍ਹਾਂ ਅੰਕੜਿਆਂ ਦੀ ਪੁਸ਼ਟੀ ਕੀਤੀ ਹੈ।ਜ਼ਖਮੀਆਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਏਅਰ ਇੰਡੀਆ ਨੇ ਯਾਤਰੀਆਂ ਲਈ ਹੌਟਲਾਈਨ ਨੰਬਰ 1800 5691 444 ਜਾਰੀ ਕੀਤਾ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਲਈ ਏਅਰ ਇੰਡੀਆ ਆਪਣੇ X ਹੈਂਡਲ ਅਤੇ ਵੈੱਬਸਾਈਟ 'ਤੇ ਨਿਯਮਤ ਅਪਡੇਟਾਂ ਜਾਰੀ ਕਰ ਰਹੀ ਹੈ।
Get all latest content delivered to your email a few times a month.