ਤਾਜਾ ਖਬਰਾਂ
ਬਟਾਲਾ, 13 ਜੂਨ – ਬਟਾਲਾ ਵਿਧਾਨ ਸਭਾ ਹਲਕੇ 'ਚ ਲੋਕਾਂ ਦੀ ਭਲਾਈ ਲਈ ਚੱਲ ਰਹੇ ਲਗਾਤਾਰ ਵਿਕਾਸ ਕਾਰਜਾਂ ਤਹਿਤ, ਵਾਰਡ ਨੰਬਰ 45 ਵਿੱਚ ਵੱਖ-ਵੱਖ ਗਲੀਆਂ ਦੀ ਨਵੀਨੀਕਰਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ। ਇਹ ਕੰਮ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਿਯੁਕਤ ਨੁਮਾਇੰਦੇ ਅਤੇ ਭਰਾ ਅੰਮ੍ਰਿਤ ਕਲਸੀ ਵੱਲੋਂ ਮੁਹੱਲਾ ਵਾਸੀਆਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ ਗਿਆ। ਲੋਕਾਂ ਨੇ ਵਿਧਾਇਕ ਦੀ ਕੋਸ਼ਿਸ਼ਾਂ ਦੀ ਸਰਾਹਣਾ ਕਰਦਿਆਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਦੈਨਿਕ ਜੀਵਨ 'ਚ ਆ ਰਹੀਆਂ ਮੁਸ਼ਕਲਾਂ ਖਤਮ ਹੋਣਗੀਆਂ।
ਅੰਮ੍ਰਿਤ ਕਲਸੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਇਲਾਕੇ ਦੇ ਨਿਵਾਸੀ ਖ਼ਰਾਬ ਗਲੀਆਂ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਹੁਣ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਸਦਾ ਇਹ ਯਕੀਨੀ ਬਣਾਉਂਦੇ ਹਨ ਕਿ ਹਲਕਾ ਵਾਸੀਆਂ ਦੀਆਂ ਮੁੱਖ ਲੋੜਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇ।
ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀਆਂ ਕੋਸ਼ਿਸ਼ਾਂ ਨਾਲ ਬਟਾਲਾ ਵਿੱਚ ਟਰੈਫਿਕ ਦਾ ਪ੍ਰਬੰਧ ਸੁਧਾਰਨ ਲਈ ਸੜਕਾਂ ਨੂੰ ਵਿਸਥਾਰਿਤ ਕੀਤਾ ਗਿਆ ਹੈ, ਬਿਜਲੀ ਦੇ ਖੰਭਿਆਂ ਨੂੰ ਹਟਾਇਆ ਗਿਆ ਹੈ, ਪਾਰਕ ਅਤੇ ਚੌਂਕ ਨਵੇਂ ਸਿਰੇ ਤੋਂ ਤਿਆਰ ਕੀਤੇ ਗਏ ਹਨ। ਇਨ੍ਹਾਂ ਦੇ ਨਾਲ ਹੀ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕਾਂ ਖੋਲ੍ਹੀਆਂ ਗਈਆਂ ਹਨ ਅਤੇ ਨਵਾਂ ਤਹਿਸੀਲ ਕੰਪਲੈਕਸ ਬਣਾ ਕੇ ਸਰਕਾਰੀ ਸੇਵਾਵਾਂ ਨੂੰ ਇੱਕ ਥਾਂ ਤੇ ਲਿਆਂਦਾ ਗਿਆ ਹੈ।
Get all latest content delivered to your email a few times a month.