IMG-LOGO
ਹੋਮ ਪੰਜਾਬ, ਰਾਸ਼ਟਰੀ, ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ...

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ...

Admin User - Jun 13, 2025 05:39 PM
IMG

ਅੰਮ੍ਰਿਤਸਰ, 13 ਜੂਨ – ਅਹਿਮਦਾਬਾਦ ਹਵਾਈ ਅੱਡੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ਨੇ ਦੇਸ਼ ਭਰ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਦਸੇ ਵਿੱਚ ਹੋਈ ਕੀਮਤੀ ਜਾਨੀ ਨੁਕਸਾਨ 'ਤੇ ਗਹਿਰੀ ਸੰਵੇਦਨਾ ਪ੍ਰਗਟਾਈ ਹੈ।  ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਉਮੀਦਾਂ ਤੇ ਖੁਸ਼ੀਆਂ ਨੂੰ ਖਤਮ ਕਰ ਦਿੱਤਾ ਹੈ ਅਤੇ ਇਹ ਸਮਾਂ ਉਨ੍ਹਾਂ ਲਈ ਬਹੁਤ ਵਧੀਕ ਦਰਦ ਭਰਿਆ ਹੈ। ਉਨ੍ਹਾਂ ਨੇ ਜਾਨਾਂ ਗੁਆ ਚੁੱਕੇ ਲੋਕਾਂ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਦੀਆਂ ਆਤਮਾਂ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.