ਤਾਜਾ ਖਬਰਾਂ
ਚੰਡੀਗੜ੍ਹ- ਵਿਜੀਲੈਂਸ ਵਿਭਾਗ ਵਲੋਂ ਰਾਏਕੋਟ ਦੇ ਐਸ.ਡੀ. ਐਮ. ਦਫ਼ਤਰ 'ਚੋਂ ਲੱਖਾਂ ਰੁਪਏ ਦੀ ਰਿਸ਼ਵਤ ਬਰਾਮਦ ਕਰਨ ਦੇ ਮਾਮਲੇ 'ਚ ਕੈਨੇਡਾ ਦੇ ਪਰਿਵਾਰ ਦਾ ਨਾਮ ਜੋੜਨ ਨੂੰ ਲੈ ਕੇ ਪਰਿਵਾਰ ਨੇ ਨੋਟਿਸ ਲਿਆ ਹੈ। ਕੈਨੇਡਾ ਵਾਸੀ ਸਨਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਐਸ. ਡੀ. ਐਮ. ਦਫ਼ਤਰ 'ਚੋਂ ਬਰਾਮਦ ਹੋਈ ਨਗਦੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਵਲੋਂ ਕਿਸੇ ਅਧਿਕਾਰੀ ਨੂੰ ਕੋਈ ਰਿਸ਼ਵਤ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਵਿਜੀਲੈਂਸ ਵਿਭਾਗ ਕੋਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
Get all latest content delivered to your email a few times a month.