ਤਾਜਾ ਖਬਰਾਂ
ਮਾਲੇਰਕੋਟਲਾ, 14 ਜੂਨ :( ਭੁਪਿੰਦਰ ਗਿੱਲ ) -ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਤਹਿਤ ਅੱਜ ਜਿਲ੍ਹੇ ਭਰ ਦੇ ਢਾਬੇ, ਹੋਟਲਾਂ, ਸਨੇਮਾ ਹਾਲ,ਖਾਣੇ ਦੀਆਂ ਸਟਾਲਾਂ,ਮੈਰਿਜ ਪੈਲਿਸ,ਅਤੇ ਮਿਠਾਈਆਂ ਦੀਆਂ ਦੁਕਾਨਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ, ਇਸ ਮੌਕੇ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਟੀਮਾਂ ਦੇ ਨਰੀਖਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਅਤੇ ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ ਵੱਲੋਂ ਅਮਰਗੜ੍ਹ ਸਮੇਤ ਵੱਖ ਵੱਖ ਥਾਵਾਂ ਦਾ ਫ਼ੀਲਡ ਦੌਰਾ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰ ਰਹੀਆਂ ਹਨ ।
ਉਹਨਾਂ ਅੱਗੇ ਕਿਹਾ ਕਿ ਇਹ ਟੀਮਾਂ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਫਜੂਲ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਹਨਾਂ ਥਾਵਾਂ ਦੀ ਜਾਂਚ ਕਰ ਰਹੀਆਂ ਹਨ ਜਿਥੇ ਪਾਣੀ ਇਕੱਠਾ ਹੋ ਸਕਦਾ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ਤੇ ਵੱਖ ਵੱਖ ਥਾਵਾਂ ਨੂੰ ਚੁਣਿਆ ਜਾਂਦਾ ਹੈ ਜਿੱਥੇ ਲਾਰਵਾ ਮਿਲਨ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ ਇਸੇ ਤਹਿਤ ਅੱਜ ਖਾਣ ਪੀਣ ਵਾਲੀਆਂ ਥਾਵਾਂ ਤੇ ਲਾਰਵਾ ਨਰੀਖਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਜਿਆਦਾਤਰ ਸਵੇਰੇ ਤੇ ਸ਼ਾਮ ਦੇ ਸਮੇਂ ਡੰਸਦਾ ਹੈ ਅਤੇ ਇਹ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਉਣ ਅਤੇ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫਾਈ ਕਰਨੀ ਚਾਹੀਦੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਸਜੀਲਾ ਖਾਨ,ਜਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਤੇ ਡਾ.ਮੁਨੀਰ ਮੁਹੰਮਦ, ਮਾਸ ਮੀਡੀਆ ਵਿੰਗ ਤੋਂ ਰਣਵੀਰ ਸਿੰਘ ਢੰਡੇ, ਐਨ ਵੀ ਬੀ ਡੀ ਸੀ ਪੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਰਾਜੇਸ਼ ਰਿਖੀ, ਐਨ ਵੀ ਬੀ ਡੀ ਸੀ ਪੀ ਸਹਾਇਕ ਮੁਹੰਮਦ ਰਾਸ਼ਿਦ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਵਿਕਰਮ ਸਿੰਘ ਸਮੇਤ ਕਈ ਸਿਹਤ ਕਰਮਚਾਰੀ ਹਾਜ਼ਰ ਸਨ।
Get all latest content delivered to your email a few times a month.