ਤਾਜਾ ਖਬਰਾਂ
ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਕੇ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ, ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ।
ਸੁਖਬੀਰ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਇੱਕੋ ਇੱਕ ਖੇਤਰੀ ਪਾਰਟੀ ਅਕਾਲੀ ਦਲ ਨੂੰ ਸ਼ਾਂਤੀ ਅਤੇ ਵਿਕਾਸ ਲਈ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Get all latest content delivered to your email a few times a month.