IMG-LOGO
ਹੋਮ ਪੰਜਾਬ: ਕਮਲ ਕੌਰ ਕਤਲ ਮਾਮਲਾ: 2 ਦਿਨਾਂ ਲਈ ਪੁਲੀਸ ਰਿਮਾਂਡ ’ਤੇ...

ਕਮਲ ਕੌਰ ਕਤਲ ਮਾਮਲਾ: 2 ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜੇ ਮੁਲਜਮ...

Admin User - Jun 14, 2025 02:58 PM
IMG

ਬਠਿੰਡਾ, 14 ਜੂਨ 2025: ਸੋਸ਼ਲ ਮੀਡੀਆ ਤੇ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਬਠਿੰਡਾ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਪੁਲਿਸ ਹੁਣ ਰਿਮਾਂਡ ਦੌਰਾਨ ਦੋਹਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਸੂਤਰਾਂ ਅਨੁਸਾਰ, ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਵਿੱਚ ਅੰਮ੍ਰਿਤਪਾਲ ਦੀ ਭਾਲ ਕੀਤੀ ਗਈ ਪਰ ਉਹ ਹੱਥ ਨਹੀਂ ਲੱਗਿਆ। ਉਲਟੇ ਉਸ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲੈ ਲਈ ਅਤੇ ਅਜਿਹੀਆਂ ਰੀਲ੍ਹਾਂ ਬਣਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ। ਇਸ ਕਾਰਨ ਪੁਲਿਸ ਤੇਜ਼ੀ ਨਾਲ ਉਸ ਦੀ ਗ੍ਰਿਫ਼ਤਾਰੀ ਲਈ ਕਦਮ ਚੁੱਕ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.