ਤਾਜਾ ਖਬਰਾਂ
ਅਹਿਮਦਾਬਾਦ, 14 ਜੂਨ – ਏਅਰ ਇੰਡੀਆ ਜਹਾਜ਼ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 270 ਹੋ ਗਈ ਹੈ। ਸਥਾਨਕ ਡਾਕਟਰਾਂ ਅਨੁਸਾਰ, ਅੱਜ ਤੱਕ ਹਾਦਸੇ ਵਾਲੀ ਥਾਂ ਤੋਂ ਅਹਿਮਦਾਬਾਦ ਸਿਵਲ ਹਸਪਤਾਲ ਵਿਚ 270 ਲਾਸ਼ਾਂ ਲਿਆਂਦੀਆਂ ਗਈਆਂ ਹਨ। ਅਹਿਮਦਾਬਾਦ ਫਾਇਰ ਐਂਡ ਐਮਰਜੈਂਸੀ ਸਰਵਿਸ ਨੇ ਪਿਛਲੇ 24 ਘੰਟਿਆਂ ਦੌਰਾਨ ਇਕ ਹੋਰ ਲਾਸ਼ ਅਤੇ ਕੁਝ ਮਨੁੱਖੀ ਅੰਗ ਮਲਬੇ ਵਿਚੋਂ ਬਰਾਮਦ ਕੀਤੇ ਹਨ।
ਪਹਿਲਾਂ ਮ੍ਰਿਤਕਾਂ ਦੀ ਗਿਣਤੀ 265 ਦੱਸੀ ਗਈ ਸੀ। ਘਟਨਾ ਦੇ ਕਾਰਨਾਂ ਦੀ ਜਾਂਚ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਾਅ ਲਈ ਕੇਂਦਰ ਸਰਕਾਰ ਵਲੋਂ ਗ੍ਰਹਿ ਸਕੱਤਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਬਹੁ-ਅਨੁਸ਼ਾਸਨੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਵਿਆਪਕ ਦਿਸ਼ਾ-ਨਿਰਦੇਸ਼ ਤਿਆਰ ਕਰੇਗੀ।
Get all latest content delivered to your email a few times a month.