ਤਾਜਾ ਖਬਰਾਂ
ਚੰਡੀਗੜ੍ਹ- ਲੁਧਿਆਣਾ ਪੱਛਮੀ 'ਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣਾ ਪੂਰਾ ਜ਼ੋਰ ਲਗਾ ਰਹੀਆਂ ਹਨ। ਸਟਾਰ ਪ੍ਰਚਾਰਕ ਆਪਣੇ-ਆਪਣੇ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ। ਇਸ ਹੀ ਸਿਲਸਿਲੇ 'ਚ ਅੱਜ ਭਾਜਪਾ ਉਮੀਵਾਰ ਜੀਵਨ ਗੁਪਤਾ ਦੇ ਚੋਣ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਲੁਧਿਆਣਾ ਪਹੁੰਚ ਰਹੇ ਹਨ।
ਦੱਸ ਦਈਏ ਕਿ ਭਾਜਪਾ ਨੇ ਇਸ ਚੋਣ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਬੀਤੇ ਦਿਨ ਹਰਿਆਣਾ ਦੇ ਸੀਐਮ ਨਾਇਬ ਸੈਣੀ ਚੋਣ ਪ੍ਰਚਾਰ ਲਈ ਆਏ ਸਨ, ਜਦਕਿ ਅੱਜ ਦਿੱਲੀ ਦੇ ਸੀਐਮ ਰੇਖਾ ਗੁਪਤਾ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ।
Get all latest content delivered to your email a few times a month.