ਤਾਜਾ ਖਬਰਾਂ
ਅੰਮ੍ਰਿਤਸਰ, 16 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੀਆਂ ਦਾ ਜੱਥਾ ਇਸ ਵਾਰ ਨਾ ਭੇਜਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਦੋਵਾਂ ਦੇਸ਼ਾਂ ਵਿਚਕਾਰ ਵਧ ਰਹੇ ਤਣਾਅ ਅਤੇ ਭਾਰਤ ਸਰਕਾਰ ਵੱਲੋਂ ਲਾਈਆਂ ਯਾਤਰਾ ਪਾਬੰਦੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸਾਰੇ ਸਿੱਖ ਸ਼ਰਧਾਲੂਆਂ ਨੇ ਇਸ ਬਰਸੀ ਦੀ ਯਾਤਰਾ ਲਈ ਆਪਣੇ ਪਾਸਪੋਰਟ SGPC ਦੇ ਯਾਤਰਾ ਵਿਭਾਗ ਵਿਚ ਜਮ੍ਹਾਂ ਕਰਵਾ ਦਿੱਤੇ ਸਨ। ਹਰ ਸਾਲ SGPC ਵੱਲੋਂ ਇੱਕ ਜੱਥਾ ਪਾਕਿਸਤਾਨ ਭੇਜਿਆ ਜਾਂਦਾ ਹੈ, ਜੋ ਲਾਹੌਰ ਵਿਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ਵਿੱਚ ਸ਼ਾਮਿਲ ਹੁੰਦਾ ਹੈ। ਪਰ ਇਸ ਵਾਰ ਭਾਰਤ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਤੇ ਤਣਾਅਪੂਰਨ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ SGPC ਨੇ ਇਹ ਯਾਤਰਾ ਰੋਕਣ ਦਾ ਫੈਸਲਾ ਲਿਆ।
ਉਨ੍ਹਾਂ ਇਹ ਵੀ ਕਿਹਾ ਕਿ ਜੋ ਸ਼ਰਧਾਲੂ SGPC ਦੇ ਯਾਤਰਾ ਵਿਭਾਗ ਨਾਲ ਜੁੜੇ ਹੋਏ ਹਨ ਜਾਂ ਜਿਨ੍ਹਾਂ ਨੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ, ਉਹ ਹੋਰ ਜਾਣਕਾਰੀ ਲਈ ਸਿੱਧਾ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। SGPC ਵੱਲੋਂ ਆਸ ਜਤਾਈ ਗਈ ਕਿ ਹਾਲਾਤ ਸੁਧਰਨ 'ਤੇ ਭਵਿੱਖ ਵਿਚ ਇਨ੍ਹਾਂ ਧਾਰਮਿਕ ਯਾਤਰਾਵਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।
Get all latest content delivered to your email a few times a month.