IMG-LOGO
ਹੋਮ ਪੰਜਾਬ: ਬਠਿੰਡਾ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰਾਂ...

ਬਠਿੰਡਾ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਨਜਾਇਜ਼ ਇਮਾਰਤਾਂ ਕੀਤੀਆਂ ਢਹਿ-ਢੇਰੀ...

Admin User - Jun 16, 2025 05:01 PM
IMG

ਬਠਿੰਡਾ, 16 ਜੂਨ 2025: ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਧੋਬੀਆਣਾ ਬਸਤੀ ਵਿਖੇ 2 ਨਸ਼ਾ ਤਸਕਰਾਂ ਦੀਆਂ ਨਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਰਾਹੀਂ ਢਾਹ ਦਿੱਤਾ ਗਿਆ।

ਇਹ ਇਮਾਰਤਾਂ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵਾਸੀਆਂ ਗਲੀ ਨੰਬਰ 1, ਨੇੜੇ ਠੇਕਾ ਧੋਬੀਆਣਾ ਬਸਤੀ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਸਨ। ਪੁਲਿਸ ਅਧਿਕਾਰੀ ਐਸਪੀ ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਤੀ ਦੇ 75 ਗਜ ਅਤੇ ਰਾਜੂ ਕੌਰ ਦੇ 100 ਗਜ ਦੇ ਨਜਾਇਜ਼ ਮਕਾਨਾਂ ਨੂੰ ਡਿਪਟੀ ਕਮਿਸ਼ਨਰ-ਕਮ-ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਢਾਹ ਦਿੱਤਾ ਗਿਆ। ਇਨ੍ਹਾਂ ਵਿਅਕਤੀਆਂ ਵਿਰੁੱਧ ਨਸ਼ਾ ਤਸਕਰੀ ਸਮੇਤ ਹੋਰ ਗੰਭੀਰ ਜੁਰਮਾਂ ਦੇ 5 ਮਾਮਲੇ ਦਰਜ ਹਨ।

ਐਸ.ਡੀ.ਐਮ. ਸ. ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ ਨਜਾਇਜ਼ ਇਮਾਰਤਾਂ ਨੂੰ ਲੈ ਕੇ ਕਈ ਵਾਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਵੀ ਕਬਜਾਕਾਰੀਆਂ ਵੱਲੋਂ ਇਲਾਕਾ ਖਾਲੀ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਬੁਲਡੋਜ਼ਰ ਚਲਾਉਣ ਦੀ ਨੌਬਤ ਆਈ।

ਐਸਪੀ ਸਿਟੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਮਾਰਚ 2025 ਤੋਂ ਲੈ ਕੇ ਹੁਣ ਤੱਕ ਪੁਲਿਸ ਵੱਲੋਂ 592 ਮਾਮਲੇ ਦਰਜ ਕਰਕੇ 927 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 19 ਵੱਡੇ ਨਸ਼ਾ ਤਸਕਰ ਵੀ ਸ਼ਾਮਲ ਹਨ। ਇਸੇ ਦੌਰਾਨ ਸਾਲ 2023 ਤੋਂ ਲੈ ਕੇ ਹੁਣ ਤੱਕ 9.71 ਕਰੋੜ ਦੀ ਜਾਇਦਾਦ ਵੀ ਫਰੀਜ ਕੀਤੀ ਗਈ ਹੈ।

ਇਸ ਕਾਰਵਾਈ ਦੇ ਦੌਰਾਨ ਆਸਪਾਸ ਦੇ ਮੋਹੱਲਾ ਵਾਸੀਆਂ ਨੇ ਪੁਲਿਸ ਅਤੇ ਸਰਕਾਰ ਦੀ ਵੱਡੀ ਪ੍ਰਸ਼ੰਸਾ ਕੀਤੀ ਅਤੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਸਰਾਹਿਆ। ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਾ ਵਿਰੋਧੀ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਣ ‘ਤੇ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ 91155-02252 ‘ਤੇ ਜਾਣਕਾਰੀ ਦਿਣ। ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੀ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.