IMG-LOGO
ਹੋਮ ਪੰਜਾਬ: ਸੈਨ ਫਰਾਂਸਿਸਕੋ ਤੋਂ ਮੁੰਬਈ ਆ ਰਹੀ ਏਅਰ ਇੰਡੀਆ ਦੀ ਉਡਾਣ...

ਸੈਨ ਫਰਾਂਸਿਸਕੋ ਤੋਂ ਮੁੰਬਈ ਆ ਰਹੀ ਏਅਰ ਇੰਡੀਆ ਦੀ ਉਡਾਣ 'ਚ ਆਈ ਤਕਨੀਕੀ ਖ਼ਰਾਬੀ

Admin User - Jun 17, 2025 09:50 AM
IMG

ਮੁੰਬਈ-ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਮੰਗਲਵਾਰ ਸਵੇਰੇ ਕੋਲਕਾਤਾ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰਨਾ ਪਿਆ।ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਫਲਾਈਟ ਨੰਬਰ AI180 ਕੋਲਕਾਤਾ ਰਾਹੀਂ ਮੁੰਬਈ ਜਾ ਰਹੀ ਸੀ। ਬੋਇੰਗ 777-200LR (ਵਰਲਡਲਾਈਨਰ) ਜਹਾਜ਼ 17 ਜੂਨ ਨੂੰ ਸਵੇਰੇ 12:45 ਵਜੇ ਕੋਲਕਾਤਾ ਪਹੁੰਚਿਆ। ਇਸਨੇ ਮੁੰਬਈ ਲਈ ਸਵੇਰੇ 2:00 ਵਜੇ ਰਵਾਨਾ ਹੋਣਾ ਸੀ।

ਜਹਾਜ਼ ਦੇ ਖੱਬੇ ਇੰਜਣ ਵਿੱਚ ਤਕਨੀਕੀ ਖਰਾਬੀ ਕਾਰਨ ਉਡਾਣ ਭਰਨ ਵਿੱਚ ਦੇਰੀ ਹੋਈ। ਇਸ ਤੋਂ ਬਾਅਦ ਸਵੇਰੇ 5:20 ਵਜੇ ਦੇ ਕਰੀਬ ਕੈਪਟਨ ਨੇ ਯਾਤਰੀਆਂ ਨੂੰ ਜਹਾਜ਼ ਤੋਂ ਉਤਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਡਾਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.