ਤਾਜਾ ਖਬਰਾਂ
ਮੱਲਾਂਵਾਲਾ, 17 ਜੂਨ – ਬੀਤੀ ਰਾਤ ਮੱਲਾਂਵਾਲਾ ਦੇ ਨੇੜਲੇ ਪਿੰਡ ਭਾਗੋਕੇ ਵਿੱਚ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ। ਇਸ ਘਟਨਾ ਦੌਰਾਨ ਗੋਲੀ ਲੱਗਣ ਨਾਲ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਉਰਫ ਗੋਲਡੀ (ਉਮਰ 17 ਸਾਲ) ਪੁੱਤਰ ਗੁਰਪ੍ਰੀਤ ਸਿੰਘ ਵਾਸੀ ਬਸਤੀ ਗੁਰੂ ਤੇਗ ਬਹਾਦਰ ਨਗਰ (ਭਾਗੋਕੇ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਅਤੇ ਪਰਦੀਪ ਸਿੰਘ ਵਿਚਕਾਰ ਲਗਭਗ 1.5 ਮਰਲੇ ਖੇਤੀਬਾੜੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਝਗੜਾ ਹੋਇਆ ਸੀ। ਝਗੜੇ ਦੌਰਾਨ ਅਮਰਜੀਤ ਸਿੰਘ ਨੇ ਆਪਣੇ ਹਥਿਆਰ ਨਾਲ ਗੋਲੀਆਂ ਚਲਾਈਆਂ, ਜਿਸ ਵਿੱਚ ਕਰਮਜੀਤ ਸਿੰਘ ਸਮੇਤ ਸੰਦੀਪ ਸਿੰਘ (ਉਮਰ 42 ਸਾਲ) ਪੁੱਤਰ ਨਿਸ਼ਾਨ ਸਿੰਘ ਅਤੇ ਗੁਰਬੀਰ ਸਿੰਘ (ਉਮਰ 30 ਸਾਲ) ਪੁੱਤਰ ਕੁਲਵੰਤ ਸਿੰਘ ਵੀ ਜ਼ਖ਼ਮੀ ਹੋ ਗਏ।
ਤੁਰੰਤ ਹੀ ਤਿੰਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਦੋਹਾਂ ਹੋਰ ਜ਼ਖ਼ਮੀਆਂ ਦਾ ਹਾਲੇ ਇਲਾਜ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੱਲਾਂਵਾਲਾ ਦੀ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਕਾਰਵਾਈ ਚੱਲ ਰਹੀ ਹੈ।
Get all latest content delivered to your email a few times a month.