IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਨੂੰ 2 ਮਾਮਲਿਆਂ 'ਚ ਵੱਡੀ ਸਫਲਤਾ# 112 ਗ੍ਰਾਮ...

ਅੰਮ੍ਰਿਤਸਰ ਪੁਲਿਸ ਨੂੰ 2 ਮਾਮਲਿਆਂ 'ਚ ਵੱਡੀ ਸਫਲਤਾ# 112 ਗ੍ਰਾਮ ਕੋਕੀਨ, 1 ਕਿਲੋ ਹੈਰੋਇਨ ਤੇ 08 ਲੱਖ ਦੀ ਡਰੱਗ ਮਨੀ ਸਮੇਤ 4 ਵਿਅਕਤੀ ਗ੍ਰਿਫ਼ਤਾਰ

Admin User - Jun 17, 2025 09:04 PM
IMG

 ਅੰਮ੍ਰਿਤਸਰ- ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾ ਰਹੀ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ 112 ਗ੍ਰਾਮ ਕੋਕੀਨ, 1 ਕਿਲੋਗ੍ਰਾਮ ਹੈਰੋਇਨ ਅਤੇ 8.10 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਪਹਿਲੇ ਮਾਮਲੇ ਵਿੱਚ ਪੁਲਿਸ ਨੇ ਇੱਕ ਨਾਈਜੀਰੀਅਨ ਨਾਗਰਿਕ ਸਮੇਤ ਤਿੰਨ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 112 ਗ੍ਰਾਮ ਕੋਕੀਨ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇੱਕ ਨਜ਼ਰੀਏਨ ਵਿਅਕਤੀ ਆਪਣੇ ਬੱਚੇ ਦੇ ਇਲਾਜ ਲਈ ਭਾਰਤ ਆਇਆ ਸੀ ਅਤੇ ਬਾਅਦ ਵਿੱਚ ਉਹ ਦਿੱਲੀ ਹੀ ਰਹਿਣ ਲੱਗ ਪਿਆ ਅਤੇ ਦਿੱਲੀ ਤੋਂ ਉਹ ਕੋਕੀਨ ਸਪਲਾਈ ਦਾ ਧੰਦਾ ਕਰਨ ਲੱਗਾ। ਉਸਦੇ ਲਿੰਕ ਵਿੱਚ ਅੰਮ੍ਰਿਤਸਰ ਦੇ ਦੋ ਨੌਜਵਾਨ ਆਏ ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਅਤੇ ਨਾਈਜੀਰੀਅਨ ਨੂੰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ। 


ਪੁਲਿਸ ਨੇ ਦੱਸਿਆ ਕਿ ਇਹ ਕੋਕੇਨ ਕਿਹੜੀ-ਕਿਹੜੀ ਜਗ੍ਹਾ ਤੇ ਸਪਲਾਈ ਕਰਦੇ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿੱਚ ਪੁਲਿਸ ਨੇ ਰਵੀ ਕੁਮਾਰ ਉਰਫ ਜੱਗੂ ਨੂੰ ਗ੍ਰਿਫਤਾਰ ਕੀਤਾI ਜਿਸ ਕੋਲੋਂ ਇੱਕ ਕਿਲੋਗ੍ਰਾਮ ਹੈਰੋਇਨ ਅਤੇ 8.10 ਲੱਖ ਰੁਪਏ ਨਕਦ ਰਕਮ (ਡਰੱਗ ਮਨੀ) ਕਬਜ਼ੇ ਵਿੱਚ ਲਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਰਕਮ ਦੁਬਈ ਰਾਹੀਂ ਪਾਕਿਸਤਾਨ ਭੇਜੀ ਜਾਣੀ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀਆਂ ਵਿਰੁੱਧ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਗਿ੍ਰਫ਼ਤਾਰੀਆਂ ਦੀ ਸੰਭਾਵਨਾ ਹੈ। ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਚਲ ਰਹੀ ਮੁਹਿੰਮ ‘ਚ ਇਕ ਵੱਡੀ ਮਾਰਿਖ਼ ਸਾਬਤ ਹੋ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.