ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਵਿੱਚ ਅੱਜ ਵੀ ਸਵੇਰ ਤੋਂ ਕਈ ਇਲਾਕਿਆਂ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ 'ਚ ਅੱਜ ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 3.9 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਗਈ। ਲੁਧਿਆਣਾ ਵਿੱਚ 4.4 ਮਿਲੀਮੀਟਰ, ਪਟਿਆਲਾ ਵਿੱਚ 3.0 ਮਿਲੀਮੀਟਰ, ਮੋਹਾਲੀ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ।
ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਸਮਾਨ 'ਚ ਬੱਦਲਵਾਈ ਰਹੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਗਰਜ ਅਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ।
Get all latest content delivered to your email a few times a month.