ਤਾਜਾ ਖਬਰਾਂ
ਲੁਧਿਆਣਾ- ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ 'ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਦੌਰਾਨ ਵੋਟ ਪਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਪੀਰ-ਦਰਗਾਹ ਪੁੱਜੇ, ਜਿੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਮੱਥਾ ਟੇਕਿਆ ਹੈ ਅਤੇ ਉਨ੍ਹਾਂ ਨੇ ਦਰਗਾਹ 'ਤੇ ਚਾਦਰ ਭੇਟ ਕੀਤੀ ਹੈ।
ਇਹ ਉਪ ਚੋਣ ਚਾਰ ਪ੍ਰਮੁੱਖ ਪਾਰਟੀਆਂ, ਜਿਨ੍ਹਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹਨ, ਵਿਚਕਾਰ ਸਿੱਧਾ ਮੁਕਾਬਲਾ ਹੈ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
Get all latest content delivered to your email a few times a month.