ਤਾਜਾ ਖਬਰਾਂ
ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿੱਚ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਭਾਜਪਾ ਉਮੀਦਵਾਰ ਜੀਵਨ ਗੁਪਤਾ ਵੋਟ ਪਾਉਣ ਲਈ ਜੈਨ ਸਕੂਲ ਪਹੁੰਚੇ। ਇਸ ਦੇ ਨਾਲ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸੇਤਮਾਲ ਕੀਤਾ ਹੈ। ਇਸ ਦੇ ਨਾਲ ਲੁਧਿਆਣਾ ਦੇ ਮਾਡਲ ਟਾਊਨ ਦੇ ਬੂਥ ਨੰਬਰ 107 'ਤੇ ਮਸ਼ੀਨ ਖ਼ਰਾਬ ਹੋ ਗਈ ਹੈ। ਜਿਸ ਕਾਰਨ ਕਤਾਰਾਂ 'ਚ ਖੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
Get all latest content delivered to your email a few times a month.