ਤਾਜਾ ਖਬਰਾਂ
ਨਵੀਂ ਦਿੱਲੀ, 19 ਜੂਨ 2025 – ਕਾਂਗਰਸ ਦੀ ਸਾਬਕਾ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ 15 ਜੂਨ ਨੂੰ ਪੇਟ ਦੀ ਤਕਲੀਫ਼ ਅਤੇ ਗੈਸਟਰੋਇੰਟੇਸਟਾਈਨਲ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਦੱਸਿਆ ਕਿ ਹੁਣ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਉਨ੍ਹਾਂ ਦੀ ਹਾਲਤ ਵਿੱਚ ਨਿਰੰਤਰ ਸੁਧਾਰ ਹੋ ਰਿਹਾ ਹੈ।
ਹਸਪਤਾਲ ਵਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਵਿੱਚ ਕਿਹਾ ਗਿਆ ਕਿ ਸੋਨੀਆ ਗਾਂਧੀ ਦਾ ਇਲਾਜ ਡਾ. ਐੱਸ. ਨੰਦੀ ਅਤੇ ਡਾ. ਅਮਿਤਾਭ ਯਾਦਵ ਦੀ ਅਗਵਾਈ ਹੇਠ ਕੀਤਾ ਗਿਆ। ਡਾਕਟਰਾਂ ਅਨੁਸਾਰ ਇਲਾਜ ਸਫਲ ਰਿਹਾ ਅਤੇ ਹੁਣ ਉਨ੍ਹਾਂ ਨੂੰ ਕੁਝ ਦਿਨ ਲਈ ਘਰ ’ਚ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਸਿਹਤ ਸੰਬੰਧੀ ਨਿਗਰਾਨੀ ਨਿਯਮਤ ਫਾਲੋ-ਅੱਪ ਰਾਹੀਂ ਜਾਰੀ ਰਹੇਗੀ।
Get all latest content delivered to your email a few times a month.