ਤਾਜਾ ਖਬਰਾਂ
ਚੰਡੀਗੜ੍ਹ, 20 ਜੂਨ 2025– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟ੍ਰੈਫਿਕ ਸੁਰੱਖਿਆ ਅਤੇ ਸੜਕਾਂ ਦੀ ਯੋਜਨਾਬੱਧ ਵਿਕਾਸ ਯੋਜਨਾ ਲਈ ਇਕ ਵੱਡਾ ਕਦਮ ਚੁੱਕਦਿਆਂ ਸੂਬੇ ਭਰ ਵਿੱਚ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸੈਂਸਸ ਰਾਹੀਂ ਪ੍ਰਾਪਤ ਹੋਣ ਵਾਲਾ ਡਾਟਾ ਸੜਕਾਂ ਦੀ ਅਪਗ੍ਰੇਡਸ਼ਨ, ਨਵੀਂ ਉਸਾਰੀ ਅਤੇ ਚੌੜਾਈ ਵਧਾਉਣ ਵਰਗੀਆਂ ਯੋਜਨਾਵਾਂ ਨੂੰ ਹੋਰ ਵਿਗਿਆਨਿਕ ਤੇ ਤਰਕਸੰਗਤ ਬਣਾਏਗਾ।
ਇਹ ਟ੍ਰੈਫਿਕ ਸੈਂਸਸ ਨਾ ਸਿਰਫ਼ ਵਿਕਾਸ ਦੀ ਯੋਜਨਾ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ, ਸਗੋਂ ਸੜਕਾਂ ਦੀ ਸੁਰੱਖਿਆ ਅਤੇ ਦੁਰਘਟਨਾਵਾਂ ਨੂੰ ਰੋਕਣ ਵਿੱਚ ਵੀ ਇੱਕ ਅਹੰਮ ਭੂਮਿਕਾ ਨਿਭਾਏਗਾ। ਇਸ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਚਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਪੀਐਮਜੀਐਸਵਾਈ ਅਤੇ ਨਾਬਾਰਡ ਸਕੀਮਾਂ ਅਧੀਨ ਹੋ ਰਹੀਆਂ ਨਵੀਆਂ ਲਿੰਕ ਸੜਕਾਂ ਦੀ ਉਸਾਰੀ, ਮੌਜੂਦਾ ਰੋਡ ਨੈੱਟਵਰਕ ਦੀ ਮਜ਼ਬੂਤੀ ਅਤੇ ਪੇਂਡੂ ਖੇਤਰਾਂ ਲਈ ਵਿਕਾਸ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਅਤੇ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਦੀ ਸਖਤ ਹਦਾਇਤ ਦਿੱਤੀ।
ਮੰਤਰੀ ਨੇ ਇਸ ਮੌਕੇ ‘ਤੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Get all latest content delivered to your email a few times a month.