IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਹੁਣ ਤੱਕ 517 ਭਾਰਤੀ ਇਰਾਨ ਤੋਂ ਸੁਰੱਖਿਅਤ ਵਾਪਸ ਪਰਤੇ- ਵਿਦੇਸ਼...

ਹੁਣ ਤੱਕ 517 ਭਾਰਤੀ ਇਰਾਨ ਤੋਂ ਸੁਰੱਖਿਅਤ ਵਾਪਸ ਪਰਤੇ- ਵਿਦੇਸ਼ ਮੰਤਰਾਲੇ

Admin User - Jun 21, 2025 04:50 PM
IMG

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਹੁਣ ਤੱਕ 517 ਭਾਰਤੀ ਨਾਗਰਿਕ ਆਪ੍ਰੇਸ਼ਨ ਸਿੰਧੂ ਤਹਿਤ ਈਰਾਨ ਤੋਂ ਸੁਰੱਖਿਅਤ ਭਾਰਤ ਵਾਪਸ ਪਰਤੇ ਹਨ। 21 ਜੂਨ ਨੂੰ ਤੁਰਕਮੇਨਿਸਤਾਨ ਦੇ ਅਸ਼ਗਾਬਤ ਤੋਂ ਇੱਕ ਵਿਸ਼ੇਸ਼ ਜਹਾਜ਼ ਈਰਾਨ ਤੋਂ ਬਹੁਤ ਸਾਰੇ ਭਾਰਤੀਆਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚਿਆ।

ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ ਕਾਰਨ ਸਥਿਤੀ ਵਿਗੜਨ 'ਤੇ, ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਉੱਥੋਂ ਕੱਢਣ ਲਈ ਆਪ੍ਰੇਸ਼ਨ ਸਿੰਧੂ ਸ਼ੁਰੂ ਕੀਤਾ ਹੈ। ਇਸ ਆਪ੍ਰੇਸ਼ਨ ਤਹਿਤ, ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਉੱਥੋਂ ਕੱਢ ਕੇ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਵਿੱਚ ਮਦਦ ਕੀਤੀ ਅਤੇ ਭਾਰਤ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਪੂਰੇ ਪ੍ਰਬੰਧ ਕੀਤੇ।

ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ

ਇਰਾਨ ਤੋਂ ਕੱਢੇ ਗਏ ਇੱਕ ਭਾਰਤੀ ਜ਼ਫਰ ਅੱਬਾਸ ਨਕਵੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਉੱਥੇ ਹਮਲਿਆਂ ਦੀ ਖ਼ਬਰ ਮਿਲੀ, ਤਾਂ ਉਹ ਅਤੇ ਉਨ੍ਹਾਂ ਦਾ ਪਰਿਵਾਰ ਘਰ ਦੇ ਅੰਦਰ ਹੀ ਰਹੇ। ਬਾਅਦ ਵਿੱਚ ਉਹ ਮਸ਼ਹਦ ਚਲਾ ਗਿਆ, ਪਰ ਉੱਥੇ ਵੀ ਹਮਲੇ ਹੋਏ। ਉਨ੍ਹਾਂ ਭਾਰਤ ਸਰਕਾਰ ਦੀ ਤੁਰੰਤ ਮਦਦ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਧੰਨਵਾਦ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.