IMG-LOGO
ਹੋਮ ਪੰਜਾਬ, ਰਾਸ਼ਟਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ ...

Admin User - Jun 22, 2025 04:32 PM
IMG

ਨਵੀਂ ਦਿੱਲੀ, 22 ਜੂਨ- ਇਰਾਨ ਅਤੇ ਇਜ਼ਰਾਇਲ ਵਿਚਾਲੇ ਤਣਾਅ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕਿਆਨ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ, "ਮੈਂ ਈਰਾਨ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲ ਕੀਤੀ। ਅਸੀਂ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਤਣਾਅ ਦੇ ਵਧਣ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ। ਮੈਂ ਗੱਲਬਾਤ ਦੌਰਾਨ ਕੂਟਨੀਤੀ ਨੂੰ ਤਰਜੀਹ ਦਿੰਦੇ ਹੋਏ ਤਣਾਅ ਘਟਾਉਣ ਦਾ ਸੱਦਾ ਦਿੱਤਾ, ਅਤੇ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।"


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.